ਅੰਮ੍ਰਿਤਸਰ: ਪੁਲਿਸ ਨੇ ਬਟਾਲਾ (Batala Police) ਦੇ ਇੱਕ ਘਰ ਤੋਂ ਏਕੇ-56 ਅਸਾਲਟ ਰਾਈਫਲ (AK-56 assault rifle) ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਇਹ ਰਾਈਫਲ ਪੁਲਿਸ ਨੇ ਚੋਰ ਦੀ ਨਿਸ਼ਾਨਦੇਹੀ (identification of thief) ’ਤੇ ਬਰਾਮਦ ਕੀਤੀ ਹੈ। ਜਾਂਚ ਅੱਗੇ ਵਧੀ ਤਾਂ ਬਰਖ਼ਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਜੋ ਇਸ ਸਮੇਂ ਹੁਸ਼ਿਆਰਪੁਰ ਜੇਲ੍ਹ (Hoshiarpur Jail) ਵਿੱਚ ਬੰਦ ਹੈ।
ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਪੁਲੀਸ ਨੇ ਪਵਨ ਕੁਮਾਰ ਨਾਂ ਦੇ ਚੋਰ ਨੂੰ ਫੜਿਆ ਸੀ। ਪੁਲਿਸ ਉਸ ਕੋਲੋਂ ਚੋਰੀ ਦੇ ਮਾਮਲਿਆਂ ਵਿੱਚ ਪੁੱਛਗਿੱਛ ਕਰ ਰਹੀ ਸੀ ਤਾਂ ਚੋਰ ਨੇ ਉਨ੍ਹਾਂ ਨੂੰ ਇੱਕ ਏ.ਕੇ.56 ਬਾਰੇ ਵੀ ਜਾਣਕਾਰੀ ਦਿੱਤੀ। ਜਿਸ ਨੂੰ ਉਸ ਨੇ ਬੈਂਕ ਕਲੋਨੀ ਸਥਿਤ ਘਰ ਵਿੱਚ ਛੁਪਾਇਆ ਹੋਇਆ ਸੀ। ਜਦੋਂ ਪੁਲਿਸ ਨੇ ਚੋਰ ਪਵਨ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਚੋਰੀ ਦੀ ਥਾਂ ਕਾਰ ਵਾਸ਼ਿੰਗ ਸੈਂਟਰ ਦਾ ਨਾਂਅ ਲਿਆ।
ਦੱਸ ਦਈਏ ਕਿ ਪਵਨ ਕੁਮਾਰ ਦੀ ਸੂਹ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ਦੀਪ ਰਾਜ ਨੂੰ ਹਿਰਾਸਤ ਵਿੱਚ ਲੈ ਲਿਆ। ਦੀਪਰਾਜ ਨੇ ਸਾਰਾ ਭੇਤ ਖੋਲ੍ਹਿਆ ਅਤੇ ਬਰਖਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ।
ਦੀਪਰਾਜ ਨੇ ਪੁਲਿਸ ਨੂੰ ਦੱਸਿਆ ਕਿ ਇਹ ਹਥਿਆਰ ਉਸ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਸਾਬਕਾ ਇੰਸਪੈਕਟਰ ਨਾਰੰਗ ਨੇ ਸੌਂਪਿਆ ਸੀ। ਸੈਂਟਰਲ ਜੇਲ੍ਹ ਹੁਸ਼ਿਆਰਪੁਰ ਜਾਣ ਤੋਂ ਪਹਿਲਾਂ ਇੰਸਪੈਕਟਰ ਨਾਰੰਗ ਨੇ ਉਸ ਨੂੰ ਏ.ਕੇ.56 ਸੰਭਾਲ ਕੇ ਰੱਖਣ ਲਈ ਦਿੱਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਹੁਣ ਬਰਖ਼ਾਸਤ ਇੰਸਪੈਕਟਰ ਨਾਰੰਗ ਨੂੰ ਏ.ਕੇ.56 ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਲਈ ਲਿਆਂਦਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h