ਸ਼ਨੀਵਾਰ, ਅਕਤੂਬਰ 4, 2025 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਥੇਦਾਰ ਅਕਾਲ ਤਖ਼ਤ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ

ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ

by Gurjeet Kaur
ਮਾਰਚ 27, 2023
in ਪੰਜਾਬ
0

ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਦੇ ਖਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਅਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਦੇ ਹੈੱਡਵਰਕਸ ‘ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜਬਤ ਕੀਤੇ ਵਾਹਨ ਤੁਰੰਤ ਛੱਡਿਆ ਜਾਵੇ ਤੇ ਬੰਦ ਕੀਤੇ ਗਏ ਵੈੱਬ ਚੈਨਲ ਅਤੇ ਸੋਸ਼ਲ ਮੀਡੀਆ ਖਾਤੇ ਤੁਰੰਤ ਚਾਲੂ ਕੀਤੇ ਜਾਣ।

ਇਸ ਦੌਰਾਨ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋੰ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੇ ਸਿੱਖ ਰਿਆਸਤਾਂ ਦੇ ਝੰਡੇ ਅਤੇ ਚਿੰਨ੍ਹਾਂ ਨੂੰ ਖਾਲਿਸਤਾਨ ਦੇ ਝੰਡੇ ਵਜੋਂ ਗਲਤ ਪ੍ਰਚਾਰਿਆ ਗਿਆ, ਉਨ੍ਹਾਂ ਸਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ। ਉਨ੍ਹਾਂ ਇਹ ਵੀ ਸਿੱਖ ਵਿਰਾਸਤ ਨਾਲ ਸਬੰਧਿਤ ਝੰਡਿਆਂ ਤੇ ਨਿਸ਼ਾਨਾਂ ਖਿਲਾਫ ਕੀਤੇ ਗਏ ਸਰਕਾਰੀ ਕੂੜ-ਪ੍ਰਚਾਰ ਨੂੰ ਠੱਲ੍ਹਣ ਲਈ ਸਿੱਖ ਆਪਣੇ ਵਾਹਨਾਂ ਤੇ ਘਰਾਂ ਉੱਪਰ ਖਾਲਸਾ ਰਾਜ ਦੇ ਨਿਸ਼ਾਨ ਲਗਾਉਣ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਦੇ ਖਿਲਾਫ ਸਟੇਟ ਵਲੋਂ ਬੜੀ ਜ਼ਹੀਨ ਤੇ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਵੀ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ ‘ਤੇ ਦੇਣ ਲਈ ਸਿੱਖਾਂ ਅੰਦਰ ਸਮੂਹਿਕ ਸਮਰੱਥਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਜਮਹੂਰੀ ਤੇ ਫਿਰਕੂ ਵੰਨ-ਸੁਵੰਨਤਾ ਵਾਲੇ ਭਾਰਤ ਵਿਚ ਸ਼ਰ੍ਹੇਆਮ ਘੱਟ-ਗਿਣਤੀਆਂ ਦਾ ਦਮਨ ਕਰਕੇ ਹਿੰਦੂ ਰਾਸ਼ਟਰ ਬਣਾਉਣ ਦੇ ਐਲਾਨ ਕੀਤੇ ਜਾਂਦੇ ਹਨ ਪਰ ਅਜਿਹੇ ਭੜਕਾਹਟ ਭਰੇ ਬਿਆਨ ਦੇਣ ਵਾਲੇ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਦੂਜੇ ਪਾਸੇ ਜਮਹੂਰੀਅਤ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਵਿਚਾਰ ਪੇਸ਼ ਕਰਨ ਵਾਲੇ ਸਿੱਖਾਂ ‘ਤੇ ਸਰਕਾਰਾਂ ਕਾਲੇ ਕਾਨੂੰਨ ਲਾਉਣ ਲੱਗਿਆਂ ਦੇਰ ਨਹੀਂ ਲਾਉਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਕੇ ਦਹਿਸ਼ਤ ਦੇ ਮਾਹੌਲ ਨੂੰ ਖਤਮ ਨਹੀਂ ਕਰਦੀ ਤਾਂ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਭਾਰਤੀ ਸਟੇਟ ਵਲੋਂ ਸਿਰਜੇ ਮਾਹੌਲ ਦੇ ਖਿਲਾਫ ਦੇਸ਼-ਵਿਦੇਸ਼ ਵਿਚ ਕੂਟਨੀਤਕ ਤੌਰ ‘ਤੇ ਪ੍ਰਚਾਰ ਦੀ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਕੌਮੀ ਮੀਡੀਆ ਰਾਹੀੰ ਸਿੱਖਾਂ ਦੀ ਕੀਤੀ ਕਿਰਦਾਰਕੁਸ਼ੀ ਦੇ ਖਿਲਾਫ ਸਿੱਖ ਸੰਸਥਾਵਾਂ ਵਲੋਂ ਕਾਨੂੰਨੀ ਪੈਰਵਾਈ ਵੀ ਕੀਤੀ ਜਾਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ‘ਤੇ ਲੱਗੇ ਕੌਮੀ ਸੁਰੱਖਿਆ ਐਕਟ ਤੁੜਵਾਉਣ ਅਤੇ ਹੋਰ ਕਾਨੂੰਨੀ ਸਹਾਇਤਾ ਕਰਨ ਲਈ ਵਕੀਲਾਂ ਦੇ ਪੈਨਲ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਸ਼੍ਰੋਮਣੀ ਕਮੇਟੀ ਨਾਲ ਤੁਰੰਤ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਸ ਦੌਰਾਨ ਇਕੱਤਰਤਾ ਵਿਚ ਪਹੁੰਚੇ ਵੱਖ-ਵੱਖ ਬੁਲਾਰਿਆਂ ਨੇ ਵੀ ਸਾਂਝੇ ਤੌਰ ‘ਤੇ ਇਕਮਤ ਹੁੰਦਿਆਂ ਸਿੱਖ ਕੌਮ ਨਾਲ ਹੋ ਰਹੇ ਅਨਿਆਂ ਦੇ ਖਿਲਾਫ ਬੌਧਿਕ ਤੇ ਕੂਟਨੀਤਕ ਪੱਧਰ ‘ਤੇ ਵੱਡੀ ਕਤਾਰਬੰਦੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਬਲਵੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਮਨਜੀਤ ਸਿੰਘ ਜੀ.ਕੇ., ਭੁਪਿੰਦਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸਿੱਖ ਸ਼ਖ਼ਸੀਅਤਾਂ ਵੀ ਪਹੁੰਚੀਆਂ ਹੋਈਆਂ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: giani harpreet singhjathedar akal takhat sahibpro punjab tvpunjabi newsSikh youth
Share221Tweet138Share55

Related Posts

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

ਪੰਜਾਬ ਸਰਕਾਰ ਵੱਲੋਂ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਸ਼ੁਰੂ ਕੀਤੇ 118 ਸਕੂਲ ਆਫ਼ ਐਮੀਨੈਂਸ

ਅਕਤੂਬਰ 3, 2025
Load More

Recent News

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

ਟਰੰਪ ਦੀ $100,000 H-1B ਵੀਜ਼ਾ ਫੀਸ ‘ਤੇ ਸੈਨ ਫਰਾਂਸਿਸਕੋ ਵਿੱਚ ਮੁਕੱਦਮਾ ਦਾਇਰ

ਅਕਤੂਬਰ 4, 2025

Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਕਤੂਬਰ 4, 2025

ਅੱਜ ਤੋਂ ਬੈਂਕ ਚੈੱਕ ਤੁਰੰਤ ਹੋ ਜਾਵੇਗਾ ਕਲੀਅਰ, RBI ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਅਕਤੂਬਰ 4, 2025

ਭਾਰਤ ਅਜਿਹੇ ਹਰ ਯਤਨ ਦਾ ਸਮਰਥਨ ਕਰੇਗਾ… ਪ੍ਰਧਾਨ ਮੰਤਰੀ ਮੋਦੀ ਨੇ ਗਾਜ਼ਾ ਸ਼ਾਂਤੀ ਸਮਝੌਤੇ ‘ਤੇ ਡੋਨਾਲਡ ਟਰੰਪ ਦੀ ਕੀਤੀ ਪ੍ਰਸ਼ੰਸਾ

ਅਕਤੂਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.