ਚੰਡੀਗੜ੍ਹ: ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ (SAD) ਨੇ ਐਤਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ‘ਤੇ ਝੂਠ ਬੋਲਣ ਦੇ ਦੋਸ਼ ਲਗਾਏ ਹਨ। ਦੱਸ ਦਈਏ ਕਿ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ (Daljit Singh Cheema) ਨੇ ਪੰਜਾਬ ਦੀ ਆਪ ਸਰਕਾਰ (Punjab Government) ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ਼ ਮੂੰਗੀ ਅਤੇ ਮੱਕੀ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਵਾਅਦਾ ਕੀਤਾ ਸੀ ਅਤੇ ਉਹ ਇਸ ਨੂੰ ਵੀ ਪੂਰਾ ਕਰਨ ਵਿੱਚ ਨਾਕਾਮਯਾਬ ਰਹੇ। ਜਿਸ ਤੋਂ ਬਾਅਦ ਹੁਣ ਉਹ ਗੁਜਰਾਤ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਥੇ ਦੇ ਕਿਸਾਨਾਂ ਨੂੰ ਐਮਐਸਪੀ ਦਾ ਚਿੱਟਾ ਝੂਠ ਨਾ ਬੋਲਣ।
ਬਿਆਨ ਵਿੱਚ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਗੁਜਰਾਤ ਵਿੱਚ ਦਾਅਵਾ ਕਰ ਰਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਪੰਜ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਰਹੀ ਹੈ ਅਤੇ ਇਹੀ ਫਾਰਮੂਲਾ ਗੁਜਰਾਤ ਵਿੱਚ ਵੀ ਦੁਹਰਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ “ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਭਾਰਤੀ ਖੁਰਾਕ ਨਿਗਮ ਰਾਹੀਂ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਣਕ ਅਤੇ ਝੋਨੇ ਦੀ ਖਰੀਦ ਕਰ ਰਹੀ ਹੈ। ਇਸੇ ਤਰ੍ਹਾਂ ਭਾਰਤੀ ਕਪਾਹ ਨਿਗਮ ਕਪਾਹ ਦੀ ਖਰੀਦ ਕਰਦਾ ਹੈ।
Kejriwal should stop misleading Gujarat farmers on MSP & Compensation issues. Gujrat farmers should visit Punjab & check the ground reality. Govt betrayed farmers who produced Moong & Maize. Were forced to sell below MSP. Not a penny given for paddy lost due to dwarfing disease. pic.twitter.com/opAXd6Zglf
— Dr Daljit S Cheema (@drcheemasad) October 9, 2022
ਚੀਮਾ ਦੇ ਪੰਜਾਬ ਸਰਕਾਰ ‘ਤੇ ਵੱਡੇ ਇਲਜ਼ਾਮ
ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ ਅਤੇ 7,250 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀ ਫਸਲ ਖਰੀਦਣ ਦਾ ਵਾਅਦਾ ਕੀਤਾ ਸੀ ਪਰ ਇਸ ਫਸਲ ਦਾ 10ਫੀਸਦੀ ਵੀ ਨਹੀਂ ਖਰੀਦਿਆ। ਪੰਜਾਬ ਸਰਕਾਰ ਮੱਕੀ ਦੀ ਖਰੀਦ ਕਰਨ ਵਿੱਚ ਵੀ ਅਸਫਲ ਰਹੀ ਹੈ।”
ਇਨਾ ਹੀ ਨਹੀਂ ਚੀਮਾ ਨੇ ਕਿਹਾ ਕਿ “ਕਿਸਾਨਾਂ ਨੂੰ ਪੰਜਾਬ ਆ ਕੇ ਜ਼ਮੀਨੀ ਹਕੀਕਤ ਖੁਦ ਦੇਖਣੀ ਚਾਹੀਦੀ ਹੈ ਤੇ ਕੇਜਰੀਵਾਲ ਗੁਜਰਾਤ ਦੇ ਕਿਸਾਨਾਂ ਨੂੰ “ਝੂਠੀ ਉਮੀਦਾਂ” ਨਾ ਦੇਣ। ਸੱਚਾਈ ਇਹ ਹੈ ਕਿ ਕਿਸਾਨ ਕਰਜ਼ਾਈ ਹਨ ਕਿਉਂਕਿ ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਵਿਸ਼ਵਾਸ ਕੀਤਾ ਅਤੇ ਮੱਕੀ ਅਤੇ ਮੂੰਗੀ ਦੀ ਵੱਡੇ ਪੱਧਰ ‘ਤੇ ਕਾਸ਼ਤ ਕੀਤੀ।”
ਅਕਾਲੀ ਆਗੂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣਾ ਤਾਂ ਦੂਰ, ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ, ਜਿਨ੍ਹਾਂ ਦੀਆਂ ਫ਼ਸਲਾਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ, ਅਰਵਿੰਦ ਕੇਜਰੀਵਾਲ, ਡਾ ਦਲਜੀਤ ਸਿੰਘ ਚੀਮਾ, ਪੰਜਾਬ ਸਰਕਾਰ, ਘੱਟੋ-ਘੱਟ ਸਮਰਥਨ ਮੁੱਲ, ਗੁਜਰਾਤ ਵਿਧਾਨ ਸਭਾ ਚੋਣਾਂ, ਪੰਜਾਬ ਆਪ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕਿਸਾਨ, ਪ੍ਰੋ ਪੰਜਾਬ ਟੀਵੀ