Akali Dal: ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੱਜ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਤਾਂ ਜੋ ਹਰਿਆਣਾ ਦੀ ਇਸ ਮੰਗ ਵਿਰੁੱਧ ਅਗਲੀ ਰਣਨੀਤੀ ਘੜੀ ਜਾ ਸਕੇ।
ਸਿਆਸੀ ਨਜ਼ਰੀਏ ਤੋਂ ਇਸ ਸਮੇਂ ਪੰਜਾਬ ਦੇ ਵੋਟਰਾਂ ‘ਤੇ ਅਕਾਲੀ ਦਲ ਦੀ ਪਕੜ ਬਹੁਤ ਕਮਜ਼ੋਰ ਹੋ ਚੁੱਕੀ ਹੈ। ਇਸੇ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਦੇ ਮੁੱਦੇ ’ਤੇ ਅੱਜ ਦੀ ਮੀਟਿੰਗ ਵਿੱਚ ਅਕਾਲੀ ਆਗੂ ਜ਼ੋਰਦਾਰ ਢੰਗ ਨਾਲ ਅੱਗੇ ਦੀ ਰਣਨੀਤੀ ਉਲੀਕਣਗੇ। ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਦਾ ਨਾ ਸਿਰਫ਼ ਅਕਾਲੀ ਦਲ ਸਗੋਂ ਪੰਜਾਬ ਕਾਂਗਰਸ ਨੇ ਵੀ ਸਖ਼ਤ ਵਿਰੋਧ ਕੀਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੀ ਇਸ ਮੰਗ ਨੂੰ ਪੰਜਾਬ ਦੇ ਹੱਕਾਂ ‘ਤੇ ਡਾਕਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਖ਼ਿਲਾਫ਼ ਅੰਤ ਤੱਕ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਹੈ।
ਇਸ ਸਬੰਧੀ ਰਾਜਾ ਵੜਿੰਗ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਦਰਅਸਲ ਚੰਡੀਗੜ੍ਹ ‘ਤੇ ਸਿਆਸੀ ਅਧਿਕਾਰਾਂ ਦਾ ਮੁੱਦਾ ਦਹਾਕਿਆਂ ਪੁਰਾਣਾ ਹੈ। ਪਰ ਦਹਾਕਿਆਂ ਤੋਂ ਖਾਮੋਸ਼ ਰਹੇ ਇਸ ਮੁੱਦੇ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੈਪੁਰ ਵਿੱਚ ਹੋਈ 30ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵੰਡ ਅਤੇ ਵਿਧਾਨ ਸਭਾ ਦੀ ਉਸਾਰੀ ਲਈ ਵੱਖਰੀ ਜ਼ਮੀਨ ਦੀ ਮੰਗ ਕਰਕੇ ਉਠਾਇਆ ਸੀ।
ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਤੋਂ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਨੇ ਸਿਆਸੀ ਅੱਗ ਫੜ ਲਈ ਹੈ। ਕਿਉਂਕਿ ਚੰਡੀਗੜ੍ਹ ਦਾ ਮੁੱਦਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਤ ਅਹਿਮ ਹੈ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਸ ਮੁੱਦੇ ‘ਤੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਸਿਆਸੀ ਆਧਾਰ ਲੱਭਣਗੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h