Weather Update: ਯੂਪੀ-ਬਿਹਾਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਕਹਿਰ ਦੀ ਗਰਮੀ ਨੇ ਫਿਰ ਤੋਂ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿਨ ਵੇਲੇ ਅਸਮਾਨ ਤੋਂ ਅੱਗ ਵਰ੍ਹਨੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਦਿੱਲੀ ਦਾ ਮੌਸਮ ਹੋਰ ਗਰਮ ਹੋਣ ਵਾਲਾ ਹੈ।
ਦਿੱਲੀ ਵਿੱਚ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਇਹੋ ਸਥਿਤੀ ਬਣੀ ਰਹੇਗੀ। ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਸਮੇਤ ਐੱਨਸੀਆਰ ਦੇ ਇਲਾਕਿਆਂ ‘ਚ ਤੇਜ਼ ਗਰਮੀ ਪੈਣ ਵਾਲੀ ਹੈ ਅਤੇ ਤਾਪਮਾਨ ਵਧੇਗਾ। ਮੌਸਮ ਵਿਭਾਗ ਨੇ ਭਾਵੇਂ ਹੀਟ ਵੇਵ (Weather Update) ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਹੈ ਪਰ ਸਥਿਤੀ ਲੂ ਦੀ ਲਹਿਰ ਵਰਗੀ ਹੀ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਸਥਾਨ ਅੱਗ ਦੀ ਭੱਠੀ ਬਣ ਗਿਆ ਹੈ ਅਤੇ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ।
ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਆਸਪਾਸ ਦੇ ਇਲਾਕਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਯਾਨੀ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ। ਦਿਨ ਵੇਲੇ ਬਹੁਤ ਤੇਜ਼ ਧੁੱਪ ਹੋਵੇਗੀ ਅਤੇ ਗਰਮ ਹਵਾ ਚੱਲੇਗੀ। ਹਾਲਾਂਕਿ ਆਉਣ ਵਾਲੇ ਦਿਨਾਂ ‘ਚ ਪਾਰਾ 44 ਡਿਗਰੀ ਤੱਕ ਪਹੁੰਚ ਸਕਦਾ ਹੈ।
ਅੱਜ ਯਾਨੀ 15 ਤੋਂ 19 ਮਈ ਤੱਕ ਤਾਪਮਾਨ ਵਧਦਾ ਹੀ ਰਹੇਗਾ ਅਤੇ ਮੌਸਮ ਖੁਸ਼ਕ ਰਹੇਗਾ। ਦਿਨ ਵੇਲੇ ਇੰਨੀ ਜ਼ਿਆਦਾ ਧੁੱਪ ਹੋਵੇਗੀ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ (Delhi Weather Alert) ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦਿੱਲੀ-ਐਨਸੀਆਰ ਦੇ ਲੋਕਾਂ ਲਈ ਰਾਹਤ ਦੀ ਕੋਈ ਉਮੀਦ ਨਹੀਂ ਹੈ।
ਕਿਹੜੇ-ਕਿਹੜੇ ਸੂਬਿਆਂ ‘ਚ ਹੋਵੇਗੀ ਬਾਰਿਸ਼?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਮੁਤਾਬਕ ਦੱਖਣੀ ਭਾਰਤ ਦੇ ਕੁਝ ਰਾਜਾਂ ‘ਚ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉੜੀਸਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਦੇ ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇੰਨਾ ਹੀ ਨਹੀਂ ਗੁਜਰਾਤ, ਮਹਾਰਾਸ਼ਟਰ, ਸਿੱਕਮ, ਅਰੁਣਾਚਲ ਪ੍ਰਦੇਸ਼, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕਹਿਰ ਦੀ ਗਰਮੀ ਕਿੱਥੇ-ਕਿੱਥੇ ?
ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੂ ਦੀ ਲਹਿਰ ਦੇਖਣ ਨੂੰ ਮਿਲੇਗੀ। ਇਨ੍ਹਾਂ ਰਾਜਾਂ ਵਿੱਚ ਅਸਮਾਨ ਤੋਂ ਅੱਗ ਵਰ੍ਹੇਗੀ। ਇਨ੍ਹਾਂ ਰਾਜਾਂ ਵਿੱਚ ਮੌਸਮ ਲਗਭਗ ਖੁਸ਼ਕ ਹੋ ਸਕਦਾ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਤਾਪਮਾਨ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਜੇ ਤੱਕ ਇਨ੍ਹਾਂ ਰਾਜਾਂ ਵਿੱਚ ਕਿਸੇ ਰਾਹਤ ਦੀ ਭਵਿੱਖਬਾਣੀ ਨਹੀਂ ਕੀਤੀ ਹੈ। ਇਸ ਹਫ਼ਤੇ ਇਨ੍ਹਾਂ ਰਾਜਾਂ ਵਿੱਚ ਸਖ਼ਤ ਗਰਮੀ ਪਵੇਗੀ। ਅਜਿਹੇ ‘ਚ ਤੁਹਾਨੂੰ ਹੁਣ ਤੋਂ ਹੀ ਚੌਕਸ ਹੋ ਜਾਣਾ ਚਾਹੀਦਾ ਹੈ ਅਤੇ ਗਰਮੀ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਣਾ ਚਾਹੀਦਾ ਹੈ।