Shambhu, Punjab Haryana Border: ਪੰਜਾਬ ‘ਚ ਖਾਲਿਸਤਾਨ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਹਰਿਆਣਾ ਦੀ ਪੁਲਿਸ ਵੀ ਅਲਰਟ ‘ਤੇ ਹੈ। ਅੰਬਾਲਾ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਪੰਜਾਬ ਬਾਰਡਰ ‘ਤੇ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਹਰਿਆਣਾ ਤੋਂ ਪੰਜਾਬ ਵਿਚ ਸ਼ਾਮਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਪੁਲਿਸ ਸ਼ੱਕੀ ਦਿਖਾਈ ਦੇਣ ‘ਤੇ ਉਨ੍ਹਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਖਾਲਿਸਤਾਨ ਸਮਰਥਕ ਤੇ ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਨਾਲ ਸਬੰਧਿਤ 78 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਤੋਂ 8 ਰਾਈਫਲਾਂ ਅਤੇ ਰਿਵਾਲਵਰ ਵੀ ਬਰਾਮਦ ਕੀਤੇ ਗਏ ਹਨ।
ਦੂਜੇ ਪਾਸੇ ਫਰਾਰ ਹੋਏ ਅੰਮ੍ਰਿਤਪਾਲ ਦੀ ਭਾਲ ਵਿੱਚ ਪੰਜਾਬ ਪੁਲਿਸ ਦੂਜੇ ਦਿਨ ਵੀ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਕਰੀਬੀ ਅਤੇ ਫਾਈਨੈਸ਼ਰ ਦਲਜੀਤ ਸਿੰਘ ਕਲਸੀ ਨੂੰ ਹਰਿਆਣਾ ਦੇ ਗੁਰੂਗਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ।
ਹਰੇਕ ਵਾਹਨ ਦੀ ਚੰਗੀ ਤਰ੍ਹਾਂ ਜਾਂਚ
ਸੀਆਈਏ-1 ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿਖਾਈ ਦੇਣ ਵਾਲੇ ਸ਼ੱਕੀ ਵਿਅਕਤੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ‘ਚ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਮੁਅੱਤਲ
ਪੁਲਿਸ ਪ੍ਰਸ਼ਾਸਨ ਅਲਰਟ ‘ਤੇ ਹੈ ਤਾਂ ਜੋ ਅੰਮ੍ਰਿਤਪਾਲ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਪੰਜਾਬ ਭਰ ‘ਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ ਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h