Weather Update: ਪੰਜਾਬ ਵਿੱਚ ਗਰਮੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਇਸ ਕਾਰਨ ਹੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ 4 ਦਿਨ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰਾਜ ਚ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਦਾ ਵਾਧਾ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਹੀਟਵੇਵ ਅਲਰਟ ਹੈ, ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਦੋ ਜ਼ਿਲ੍ਹਿਆਂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇੱਥੇ ਮੀਂਹ, ਤੂਫਾਨ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਗਤੀਵਿਧੀ ਨਹੀਂ ਹੋਈ ਹੈ ਅਤੇ ਅਸਮਾਨ ਸਾਫ਼ ਰਹੇਗਾ। ਇਸ ਕਾਰਨ ਗਰਮੀ ਦੀ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ।