Weather Update: ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ Weather Update ਹੋਣ ਵਾਲਾ ਹੈ ਕਿਉਂਕਿ ਪੱਛਮੀ ਗੜਬੜੀ ਪਹਾੜਾਂ ‘ਚ ਪਹੁੰਚਣ ਵਾਲੀ ਹੈ। ਇਸ ਕਾਰਨ ਦਿੱਲੀ-ਐਨਸੀਆਰ ਵਿੱਚ ਵੀ ਭਾਰੀ ਬਾਰਿਸ਼ ਅਤੇ ਠੰਢ ਹੋਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ 22 ਦਸੰਬਰ ਨੂੰ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਸੜਕਾਂ ‘ਤੇ ਹਲਕੀ ਧੁੰਦ ਛਾਈ ਰਹੇਗੀ। ਇਸ ਦੌਰਾਨ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਸ਼ੁੱਕਰਵਾਰ ਰਾਤ ਨੂੰ ਵੀ ਮੀਂਹ ਅਤੇ ਬੂੰਦਾ-ਬਾਂਦੀ ਹੋ ਸਕਦੀ ਹੈ। ਆਈਐਮਡੀ ਮੁਤਾਬਕ 23-24 ਦਸੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਵਿੱਚ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 22 ਤੋਂ 24 ਦਸੰਬਰ ਤੱਕ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ 22 ਦਸੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਰਾਜਸਥਾਨ, ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ 22 ਤੋਂ 23 ਦਸੰਬਰ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ‘ਚ 22 ਤੋਂ 24 ਦਸੰਬਰ ਦਰਮਿਆਨ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
23 ਅਤੇ 24 ਦਸੰਬਰ ਨੂੰ ਉੱਤਰਾਖੰਡ ਦੇ ਉਪਰਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਸ਼ੁੱਕਰਵਾਰ ਨੂੰ ਦਿੱਲੀ ‘ਚ ਮੀਂਹ ਤੋਂ ਬਾਅਦ ਸ਼ਨੀਵਾਰ ਤੋਂ ਤਾਪਮਾਨ ਵਧ ਸਕਦਾ ਹੈ। 23 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦਿੱਲੀ ਵਿੱਚ 27 ਦਸੰਬਰ ਦੀ ਸਵੇਰ ਤੱਕ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ ਦੇ ਨੇੜੇ ਪੱਛਮੀ ਗੜਬੜੀ ਦੇ ਪਹੁੰਚਣ ਦੀ ਸੰਭਾਵਨਾ ਦੇ ਨਾਲ ਹਵਾਵਾਂ ਵਿੱਚ ਥੋੜ੍ਹਾ ਜਿਹਾ ਬਦਲਾਅ ਹੋਵੇਗਾ।