ਮੰਗਲਵਾਰ, ਜੁਲਾਈ 15, 2025 09:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

by Gurjeet Kaur
ਸਤੰਬਰ 28, 2023
in ਪੰਜਾਬ
0
ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ
  ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ
  ਝੋਨੇ ਦੀ ਖਰੀਦ ਲਈ ਸੂਬੇ ਭਰ ਵਿੱਚ 1806 ਮੰਡੀਆਂ ਸਥਾਪਿਤ ਕੀਤੀਆਂ
  37625.68 ਕਰੋੜ ਰੁਪਏ ਦੀ ਨਕਦ ਕਰਜ਼ ਹੱਦ ਨੂੰ ਪ੍ਰਵਾਨਗੀ
  480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣੀਆਂ
ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
ਸੂਬੇ ਭਰ ਵਿੱਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ।
ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ।
ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿੱਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ ’ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ।
ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ ’ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ ’ਤੇ ਸਨਮਾਨਿਤ ਕੀਤਾ ਜਾਵੇਗਾ।
ਰਾਸ਼ਨ ਕਾਰਡਾਂ ਦੇ ਮੁੱਦੇ ’ਤੇ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੇ ਸੰਪਰਕ ਨੰਬਰ ਅਤੇ ਸਾਰੀ ਲੋੜੀਂਦੀ ਜਾਣਕਾਰੀ ਵੈਰੀਫਿਕੇਸ਼ਨ ਲਈ ਆਨਲਾਈਨ ਅਪਲੋਡ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਰਾਸ਼ਨ ਕਾਰਡਾਂ ਦੇ ਸਬੰਧ ਵਿੱਚ ਸਰਵੇਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਪੜਤਾਲ ਲਈ ਫੀਲਡ ਪੱਧਰ ’ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ.ਅੰਜੁਮਨ ਭਾਸਕਰ ਅਤੇ ਸਮੂਹ ਡੀ.ਐਫ.ਐਸ.ਸੀਜ਼ ਹਾਜ਼ਰ ਸਨ।
Tags: aap ministerlal chand kataru chakpunjab governmentਸਾਉਣੀ ਮੰਡੀਕਰਨ ਸੀਜ਼ਨ
Share208Tweet130Share52

Related Posts

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025
Load More

Recent News

Coffee Crave: Club ਤੇ Coffee! Genz ‘ਚ ਵੱਧ ਰਿਹਾ ਇਹ ਰੁਝਾਨ ਕੀ ਹੈ? ਰਾਤ ਦੀ ਬਜਾਏ ਸਵੇਰੇ ਜਾਓ Club

ਜੁਲਾਈ 15, 2025

Hair Care Tips: ਵਾਲਾਂ ਨੂੰ ਲੰਬੇ ਤੇ ਸੰਘਣੇ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 15, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

ਪੋਸਟ ਆਫਿਸ ਦੀ ਇਹ ਨਿਵੇਸ਼ ਸਕੀਮ ‘ਚ Invest ਕਰਨ ਨਾਲ ਹੋ ਸਕਦਾ ਹੈ ਵੱਡਾ ਫਾਇਦਾ!

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.