ਐਤਵਾਰ, ਨਵੰਬਰ 23, 2025 02:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

Punjab News: ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ।

by ਮਨਵੀਰ ਰੰਧਾਵਾ
ਮਈ 9, 2023
in ਪੰਜਾਬ, ਵੀਡੀਓ
0

Jalandhar Lok Sabha By-Election: ਦਫ਼ਤਰ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੁੱਲ 16,21,759 ਵੋਟਰ ਹਨ ਜਿਨ੍ਹਾਂ ਵਿੱਚ 8,44,904 ਪੁਰਸ਼, 7,76,855 ਔਰਤਾਂ, 10,286 ਦਿਵਿਆਂਗ ਵਿਅਕਤੀ, 1850 ਸਰਵਿਸ ਵੋਟਰ, 73 ਵਿਦੇਸ਼ੀ/ਪ੍ਰਵਾਸੀ ਵੋਟਰ ਅਤੇ 41 ਟਰਾਂਸਜੈਂਡਰ ਹਨ। ਉਨ੍ਹਾਂ ਕਿਹਾ ਕਿ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ। ਉਨ੍ਹਾਂ ਦੱਸਿਆ ਕਿ ਕੁੱਲ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।

ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸੀਈਓ ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ।

ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ ‘ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।

ਸਿਬਿਨ ਸੀ ਨੇ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ। ਸਿਬਿਨ ਸੀ ਨੇ ਕਿਹਾ ਕਿ ਈਵੀਐਮ ਦੀ ਢੋਆ-ਢੁਆਈ ਲਈ 703 ਜੀ.ਪੀ.ਐਸ. ਅਧਾਰਤ ਵਾਹਨ ਵਰਤੇ ਜਾ ਰਹੇ ਹਨ ਅਤੇ ਵੈੱਬ ਕੈਮਰਿਆਂ ਜ਼ਰੀਏ 27 ਫਲਾਇੰਗ ਸਕੁਐਡ ਟੀਮ (ਪ੍ਰਤੀ ਏਸੀ ਤਿੰਨ) ਚੌਵੀ ਘੰਟੇ ਚੌਕਸੀ ਰੱਖ ਰਹੀ ਹੈ।

ਸੀਈਓ ਸਿਬਿਨ ਸੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨਜੀਆਰਐੱਸ) ‘ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ ‘ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ।

ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ।

ਸੀਈਓ ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023 ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ/ਹਲਕਿਆਂ ਵਿੱਚ ਗੈਰਕਾਨੂੰਨੀ ਇਕੱਠਾਂ ਅਤੇ ਦੌਰਾਨ ਜਨਤਕ ਮੀਟਿੰਗਾਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CEO PunjabCEO Sibin CChief Electoral OfficerJalandhar Lok Sabha by-electionpro punjab tvpunjab newspunjabi news
Share203Tweet127Share51

Related Posts

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.