ਸੋਮਵਾਰ, ਜਨਵਰੀ 12, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੌਜੂਦਾ ਹਾਲਾਤ ‘ਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ : ਇਕਬਾਲ ਸਿੰਘ ਲਾਲਪੁਰਾ

ਅੰਮ੍ਰਿਤਸਰ 12 ਮਾਰਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ’ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ।

by Bharat Thapa
ਮਾਰਚ 12, 2023
in ਪੰਜਾਬ
0

ਅੰਮ੍ਰਿਤਸਰ 12 ਮਾਰਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ’ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ। ਉਨ੍ਹਾਂ ਕਿਹਾ ਕਿ 1956 ਤੋਂ ਲੈ ਕੇ 1999 ਤਕ ਸ਼੍ਰੋਮਣੀ ਕਮੇਟੀ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਬਾਰੇ ਮਤਾ ਪਾਸ ਕਰਦੀ ਰਹੀ ਪਰ ਹੈਰਾਨੀ ਦੀ ਗਲ ਹੈ ਕਿ ਜਿਸ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵੱਲੋਂ ਸ਼ਾਇਦ ਸਿਆਸੀ ਮੁਫ਼ਾਦ ਲਈ 1999 ਤੋ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ।

ਸ: ਲਾਲਪੁਰਾ ਜੋ ਕਿ ਭਾਜਪਾ ਕੇਂਦਰੀ ਚੋਣ ਕਮੇਟੀ ਅਤੇ ਸੰਸਦੀ ਬੋਰਡ ਦੇ ਵੀ ਮੈਂਬਰ ਹਨ, ਨੇ ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਸ: ਹਰਵਿੰਦਰ ਸਿੰਘ ਸੰਧੂ, ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਤੇ ਡਾ. ਜਸਵਿੰਦਰ ਸਿੰਘ ਢਿੱਲੋਂ ਅਤੇ ਯਾਦਵਿੰਦਰ ਸਿੰਘ ਬੁੱਟਰ ਦੀ ਮੌਜੂਦਗੀ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਮਲ ਵਿਚ ਲਿਆ ਦਿੱਤਾ ਹੈ ਚੋਣ ਕਰਾਉਣ ਦੀ ਜ਼ਿੰਮੇਵਾਰੀ ਹੁਣ ਰਾਜ ਸਰਕਾਰ ਦੀ ਹੈ। ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਹੋਂਦ ਆਉਂਦੀ ਹੈ ਤਾਂ ਸਾਨੂੰ ਖ਼ੁਸ਼ੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਆਗੂ ਸ: ਪ੍ਰਕਾਸ਼ ਸਿੰਘ ਬਾਦਲ ਦੀ ਬੇਨਤੀ ’ਤੇ ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਅਧਿਕਾਰ ਵਾਪਸ ਲਿਆ ਗਿਆ ਸੀ।

ਅਜਨਾਲਾ ਹਿੰਸਾ ’ਤੇ ਗਲ ਕਰਦਿਆਂ ਸ: ਲਾਲਪੁਰਾ ਨੇ ਕਿਹਾ ਕਿ ਕਾਨੂੰਨ ਨੇ ਆਪਣਾ ਕੰਮ ਨਹੀਂ ਕੀਤਾ, ਜਿੱਥੇ ਇਕ ਉੱਚ ਪੁਲੀਸ ਅਧਿਕਾਰੀ ਜ਼ਖ਼ਮੀ ਹੋਇਆ ਹੋਵੇ ਅਤੇ ਕੋਈ ਕਾਰਵਾਈ ਨਾ ਹੋਵੇ ਫਿਰ ਉਸ ਰਾਜ ਦੀ ਅਮਨ ਕਾਨੂੰਨ ਦੀ ਹਾਲਤ ਬਾਰੇ ਕੋਈ ਵੀ ਅੰਦਾਜ਼ਾ ਲਾ ਸਕਦਾ ਹੈ। ਉਨ੍ਹਾਂ ਘਟਨਾ ਬਾਰੇ ਪੜਤਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਪੁਲੀਸ ਆਪਣੀ ਡਿਊਟੀ ਕਰਨ ’ਚ ਨਾਕਾਮ ਰਹੀ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਵਿਦੇਸ਼ੀ ਤਾਕਤਾਂ ਦੀ ਕੋਸ਼ਿਸ਼ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵੀ ਪਾਕਿਸਤਾਨ, ਜਨਰਲ ਜ਼ਿਆ ਉਲ ਹੱਕ ਵੱਲੋਂ ਦਿੱਤੀ ’ਕੀਪ ਇੰਡੀਆ ਬਲੀਡਿੰਗ ( ਭਾਰਤ ’ਚ ਖ਼ੂਨ ਖ਼ਰਾਬਾ ਰਹੇ) ਦੀ ਪਾਲਿਸੀ ’ਤੇ ਚੱਲ ਰਿਹਾ ਹੈ। ਕਿਉਂਕਿ ਉਹ ਸਿਧਾ ਤਾਂ ਭਾਰਤ ਨਾਲ ਲੜ ਨਹੀਂ ਸਕਦਾ, ਜਿੰਨੀ ਵਾਰੀ ਵੀ ਭਾਰਤ ਨਾਲ ਉਸ ਨੇ ਟੱਕਰ ਲੈਣ ਦੀ ਕੋਸ਼ਿਸ਼ ਕੀਤੀ ਆਪਣਾ ਆਪ ਗਵਾਇਆ ਅਤੇ ਪਾਕਿਸਤਾਨ ਦੇ ਦੋ ਹਿੱਸੇ ਹੋ ਗਏ। ਹੁਣ ਹੋਰ ਕਈ ਹਿੱਸੇ, ਬਲੋਚਿਸਤਾਨ, ਸਿੰਧ ਅਤੇ ਪੰਜਾਬ ਵੀ ਵੱਖਰਾ ਕਰਾਉਣ ਨੂੰ ਫਿਰ ਰਿਹਾ ਹੈ। ਪਾਕਿਸਤਾਨ ਅੱਜ ਵੀ ਪੰਜਾਬ ਵਿਚ ਅਰਾਜਕਤਾ ਫੈਲਾਉਣ ਦੀ ਤਾਕ ਵਿਚ ਹੈ। ਸਾਡੇ ਭੋਲੇ ਭਾਲੇ ਨੌਜਵਾਨਾਂ ਨੂੰ ਉਕਸਾ ਫੁਸਲਾ ਕੇ ਇਸ ਪਾਸੇ ਲਾਉਣਾ ਚਾਹੁੰਦਾ ਹੈ, ਜਿਸ ਪ੍ਰਤੀ ਉਸ ਨੂੰ ਬਾਜ਼ ਆ ਜਾਣਾ ਚਾਹੀਦਾ ਹੈ।

ਇਕ ਮਾਮਲੇ ’ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਅਸੈਂਬਲੀ ’ਚ ਮਤਾ ਪਾਸ ਕਰਦਿਆਂ ਸੀ ਬੀ ਆਈ ਤੋਂ ਇਨਕੁਆਰੀ ਵਾਪਸ ਲੈ ਲਈ ਅਤੇ ਹੁਣ ਵੀ ਸੀਆਰਪੀਸੀ ਦੇ ਵਿਚ ਜਾਂਚ ਪੜਤਾਲ ਦੀ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੈ, ਜੇ ਰਾਜ ਸਰਕਾਰ ਦੀ ਸਰਕਾਰੀ ਤੰਤਰ ਫੇਲ ਹੁੰਦੀ ਹੈ ਤਾਂ ਫਿਰ ਵਿਚਾਰਿਆ ਜਾਵੇਗਾ। ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ’ਚ ਅਮਨ ਸ਼ਾਂਤੀ, ਵਿਕਾਸ ਅਤੇ ਆਪਸੀ ਭਾਈਚਾਰਾ ਮਜ਼ਬੂਤ ਹੋਵੇ। ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰੇ ਜ਼ਮੀਨਾਂ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਹੱਦ ਤੋਂ ਵੱਡੀ ਮਾਤਰਾ ਵਿਚ ਨਸ਼ਾ ਫੜਿਆ ਜਾ ਰਿਹਾ ਹੈ। ਨਸ਼ਾ ਬੰਦ ਹੋਣਾ ਚਾਹੀਦਾ ਹੈ। ਸਮਾਜ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾਣਾ ਚਾਹੀਦਾ ਹੈ ਅਤੇ ਨਸ਼ਾ ਕਰਨ ਵਾਲਿਆਂ ਨਾਲ ਨਰਮੀ ਕਰਦਿਆਂ ਉਨ੍ਹਾਂ ਦਾ ਸਹੀ ਇਲਾਜ ਕਰਾਉਂਦਿਆਂ ਉਨ੍ਹਾਂ ਦੇ ਮੁੜ ਵਸੇਬੇ ਲਈ ਕੋਸ਼ਿਸ਼ ਤੇਜ਼ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਅਤੇ ਰਾਜਪਾਲ ਵਿਚ ਟਕਰਾਓ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਸ਼ਾਨ ਬਣਦੀ ਹੈ। ਜਲੰਧਰ ਚੋਣਾਂ ਨੂੰ ਬੀਜੇਪੀ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਭਾਰਤ ਨੂੰ ਘਟ ਗਿਣਤੀਆਂ ਲਈ ਬਿਹਤਰ ਦੇਸ਼ ਦੱਸਦਿਆਂ ਸ: ਲਾਲਪੁਰਾ ਨੇ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਵਿਚ ਅਜ਼ਾਦੀ ਤੋਂ ਬਾਅਦ ਘਟ ਗਿਣਤੀ ਭਾਈਚਾਰੇ ਦੀ ਗਿਣਤੀ ਵਿਚ 5 ਫ਼ੀਸਦੀ ਦਾ ਵਾਧਾ ਹੋਇਆ ਹੈ। ਜਦੋਂ ਕਿ ਪਾਕਿਸਤਾਨ ਵਿਚ ਅਜ਼ਾਦੀ ਸਮੇਂ ਜਿੱਥੇ 22 ਫ਼ੀਸਦੀ ਘੱਟ ਗਿਣਤੀ ਭਾਈਚਾਰਾ ਸੀ ਜੋ ਹੁਣ 4.33 ਫ਼ੀਸਦੀ ਹੈ। ਅਫ਼ਗ਼ਾਨ 1950 ਵਿਚ 8 ਲੱਖ ਹਿੰਦੂ ਅਤੇ ਸਿੱਖ ਸਨ ਹੁਣ ਮੁੱਠੀ ਭਰ ਰਹਿ ਗਏ ਹਨ। ਅਮਰੀਕਾ ਵਿਚ ਪਿੱਛੇ ਸਾਲ ਸਿੱਖਾਂ ’ਤੇ 216 ਨਸਲੀ ਹਮਲੇ ਹੋਏ। ਇਹ ਤਸੱਲੀ ਦੀ ਗਲ ਹੈ ਕਿ ਭਾਰਤ ਵਿਚ ਪਿਛਲੇ ਕੁਝ ਸਮਿਆਂ ਤੋਂ ਘਟ ਗਿਣਤੀਆਂ ਨਾਲ ਆਰਗੇਨਾਈਜ਼ਡ ਕ੍ਰਾਈਮ ਨਹੀਂ ਹੋਇਆ ਹੈ। ਕਰਨਾਟਕਾ ਵਿਚ ਰਾਜ ਸਰਕਾਰ ਨੇ 25 ਕਰੋੜ ਵਿਚ ਬੰਗਲੌਰ ਵਿਚ ਗੁਰਦੁਆਰਾ ਸਾਹਿਬ ਤਾਮੀਲ ਕਰਾਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮਣੀਕਰਨ ਵਿਚ ਸਿੱਖਾਂ ਹੋਈ ਹਿੰਸਾ ’ਤੇ ਕਮਿਸ਼ਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਰਾਜ ਸਰਕਾਰ ਨੂੰ ਦੋਸ਼ੀਆਂ ਪ੍ਰਤੀ ਤੁਰੰਤ ਕਾਰਵਾਈ ਕਰਨ ਅਤੇ ਸਿੱਖਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਲਈ ਕਿਹਾ ਹੈ। ਪੰਜਾਬ ਵਿਚ ਹੋ ਰਹੇ ਧਰਮ ਪਰਿਵਰਤਨ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਘਰ ਘਰ ਪਹੁੰਚਾਉਣ ਲਈ ਠੋਸ ਉਪਰਾਲੇ ਦੀ ਲੋੜ ਹੈ ਤਾਂ ਕਿ ਸਰਕਾਰ ਦੀਆਂ ਸਕੀਮਾਂ ਦਾ ਲੋਕ ਲਾਭ ਲੈ ਸਕਣ। ਦੇਸ਼ ਦੇ ਵਿਕਾਸ ਲਈ ਸਕੀਮਾਂ ਹਰ ਆਦਮੀ ਕੋਲ ਪਹੁੰਚੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਇਲਾਵਾ ਧਾਰਮਿਕ, ਵਿੱਦਿਅਕ ਸਮਾਜਿਕ ਲੋਕਾਂ ਭਾਵ ਸਾਨੂੰ ਸਭ ਨੂੰ ਮਿਲ ਜੁੱਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪ੍ਰੈੱਸ ਨੂੰ ਘਟ ਗਿਣਤੀਆਂ ਬਾਰੇ ਪ੍ਰਧਾਨ ਮੰਤਰੀ ਦੇ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਕਾਸ ਪੱਖੋਂ ਅੱਗੇ ਲਿਜਾਉਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਘੱਟ ਗਿਣਤੀ ਦੇ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹ ਸੰਕਲਪ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: All India Sikh Gurdwara Actcurrent situationIqbal Singh Lalpuraonly solutionpropunjabtv
Share222Tweet139Share55

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.