ਪਾਕਿਸਤਾਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਪਿੱਛੋਂ ਪੰਜਾਬ ਵਿਚ ਚੌਕਸੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਤਰਕ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਹਾਲਾਂਕਿ ਬਾਅਦ ਵਿਚ ਕੁਝ ਰਾਹਤ ਵੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਹੁਣ ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਸ਼ਾਮ 7 ਵਜੇ ਤੱਕ ਤੋਂ ਬਾਅਦ ਸਾਰੇ ਬਜਾਰ ਬੰਦ ਕਰ ਦਿੱਤੇ ਜਾਣਗੇ।
ਜਾਣਕਾਰੀ ਅਨੁਸਾਰ ਇਹ ਐਲਾਨ 10 ਜੂਨ ਤੱਕ ਜਾਰੀ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਕਿ ਹੁਣ ਸ਼ਾਮ 7 ਵਜੇ ਤੋਂ ਬਾਅਦ ਕੋਈ ਵੀ ਦੁਕਾਨ ਖੁੱਲੀ ਨਹੀਂ ਰਹੇਗੀ ਸਿਰਫ ਜਰੂਰੀ ਸਮਾਨ ਅਤੇ ਮੈਡੀਕਲ ਦੀਆਂ ਦੁਕਾਨਾਂ ਹੀ ਖੁੱਲੀਆਂ ਰਹਿਣਗੀਆਂ।