G20 Summit in Amritsar: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦੱਸਿਆ ਕਿ ਜਲਦ ਹੀ ਅੰਮ੍ਰਿਤਸਰ ਤੋਂ ਟਰਾਂਟੋ ਲਈ ਏਅਰ ਇੰਡੀਆ ਦੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦਾ ਪੰਜਾਬ ਅਤੇ ਕੈਨੇਡਾ ‘ਚ ਵਸਦੇ ਪੰਜਾਬੀਆਂ ਨੂੰ ਫਾਇਦਾ ਹੋਵੇਗਾ। ਸਰਦੀਆਂ ਦੇ ਮੌਸਮ ਦੌਰਾਨ ਕਈ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਹਜ਼ੂਰ ਸਾਹਿਬ ਲਈ ਉਡਾਣ ਬੰਦ ਹੋਣ ਕਾਰਨ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ 4 ਬਰਮਿੰਘਮ ਅਤੇ 4 ਹੀਥਰੋ ਲਈ ਕੰਮ ਕਰਨਗੇ।
ਸੰਸਦ ਮੈਂਬਰ ਨੇ ਕਿਹਾ ਕਿ ਉਮੀਦ ਹੈ ਕਿ ਇਸਦਾ ਸ਼ਡਿਓਲ ਵੀ ਛੇਤੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਰ ਟਰਾਂਟੋ ਫਲਾਈਟ ਇੱਕ ਵੱਡੀ ਪ੍ਰਾਪਤੀ ਹੈ, ਜੋ ਕਿ ਕਾਫੀ ਲੰਮੇ ਤੋਂ ਬੰਦ ਪਈ ਹੈ। ਸਰਦੀਆਂ ਦੇ ਮੌਸਮ ਦੌਰਾਨ ਵੱਧ ਤੋਂ ਵੱਧ ਸੈਲਾਨੀ ਆਉਣ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਔਜਲਾ ਨੇ ਕਿਹਾ ਕਿ ਕਾਰਗੋ ਫਲਾਈਟ ਕੰਪਨੀਆਂ ਨਾਲ ਵੀ ਲਗਾਤਾਰ ਗੱਲਬਾਤ ਚੱਲ ਰਹੀ ਹੈ। ਅੰਮ੍ਰਿਤਸਰ ‘ਚ ਹੋਣ ਜਾ ਰਹੇ ਜੀ-20 ਸੰਮੇਲਨ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੀ-20 ਸੰਮੇਲਨ ਅੰਮ੍ਰਿਤਸਰ ‘ਚ ਹੋਣ ਜਾ ਰਿਹਾ ਹੈ, ਜਿਸ ਲਈ ਅਸੀਂ ਪੂਰੀਆਂ ਤਿਆਰੀਆਂ ਕਰ ਰਹੇ ਹਾਂ। ਚਾਰਟਰਡ ਉਡਾਣਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਅਸੀਂ ਅਧਿਕਾਰਤ ਪੱਤਰ ਦੀ ਉਡੀਕ ਕਰ ਰਹੇ ਹਾਂ
ਉਨ੍ਹਾਂ ਕਿਹਾ ਕਿ ਜੀ-20 ਦੇ ਚਲਦਿਆਂ ਪੂਰੀ ਯੋਜਨਾ ਵੀ ਬਣਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੈਲਾਨੀ ਨੂੰ ਕੋਈ ਦਿੱਕਤ ਨਾ ਆਵੇ। ਪੰਜਾਬੀਆਂ ਦੀ ਪ੍ਰਾਹੁਣਚਾਰੀ ਵਿੱਚ ਕੋਈ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਜੀ-20 ਸਿਖਰ ਸੰਮੇਲਨ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਕਾਨਫਰੰਸ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕਰਨਗੇ।