All records in Tehsils Digitalized: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਤਹਿਸੀਲਾਂ ਦੇ ਸੁਧਾਰ ‘ਤੇ ਧਿਆਨ ਕੇਂਦਰਿਤ ਕਰਨ ਲਈ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਲੈਂਡ ਰਿਕਾਰਡ ਸੋਸਾਇਟੀ (PLSR) ਨਾਲ ਸਬੰਧਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਨੂੰ ਉੱਚਾ ਚੁੱਕਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈਕੇ ਚਰਚਾ ਹੋਈ…
ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ… pic.twitter.com/FhUJmzMbWf— Bhagwant Mann (@BhagwantMann) May 29, 2023
ਸੀ.ਐਮ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪੇਂਡੂ ਤਹਿਸੀਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਜਾਵੇ, ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ, ਆਨਲਾਈਨ ਸੇਵਾਵਾਂ ਵਿੱਚ ਸੁਧਾਰ ਅਤੇ ਰਿਕਾਰਡ ਦੇ ਡਿਜੀਟਲੀਕਰਨ ਲਈ ਕੰਮ ਕੀਤਾ ਜਾਵੇ। ਮੰਤਰੀ ਜਿੰਪਾ ਨੇ ਕਿਹਾ ਕਿ ਜਲਦੀ ਹੀ ਤਹਿਸੀਲਾਂ ਦਾ ਸਾਰਾ ਰਿਕਾਰਡ ਡਿਜੀਟਲ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h