ਸੋਮਵਾਰ, ਜੁਲਾਈ 28, 2025 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ?’ ਸ਼ਾਹ ਦੇ ਜ਼ੁਬਾਨੀ ਹਮਲੇ ਮਗਰੋਂ ਮਾਨ ਦਾ ਪੀਐਮ ਮੋਦੀ ‘ਤੇ ਤੰਨਜ

CM Mann comment on PM Modi: ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਨਾਲ ਹੀ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

by ਮਨਵੀਰ ਰੰਧਾਵਾ
ਜੂਨ 20, 2023
in ਪੰਜਾਬ, ਵੀਡੀਓ
0

Jalandhar Development: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ।

ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਸਾਫ-ਸਫਾਈ ਦਾ ਕੰਮ ਹੋ ਚੁੱਕਾ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ ‘ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।

ਪੀਐਮ ਮੋਦੀ ‘ਤੇ ਮਾਨ ਦਾ ਵਾਰ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ‘ਤੇ ‘ਆਪ’ ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ ‘ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ।

‘ਆਪ’ ਦੇ ਕੰਮਾਂ ਦੀ ਕੀਤੀ ਸ਼ਲਾਘਾ

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

[Live] CM @BhagwantMann laying foundation stone of various development projects in Maqsoodan Chowk, Jalandhar.
https://t.co/69YbIcekrE

— Government of Punjab (@PunjabGovtIndia) June 19, 2023

ਕਿਸਾਨਾਂ ਨੂੰ ਨਿਰਵਿਘਨ ਬਿਜਲੀ

ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannjalandharJalandhar DevelopmentLok SabhaLok Sabha Membernarendra modipm modipro punjab tvPunjab CMpunjab governmentpunjab newspunjabi newsRaghav ChadhaSushil kumar rinku
Share208Tweet130Share52

Related Posts

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.