SGPC for Flood Victims: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇੱਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ।
ਸਾਬਕਾ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ ਚੈੱਕ#PunjabFloods2023 #PunjabFloods #Sikhs #HumanityFirst #SGPCPresident #HarjinderSinghDhami #SGPCAid #SGPC #Amritsar #SGPC2023 #PatialaFloods #MohaliFloods #ChandigarhFloods #FreeMedical… pic.twitter.com/9upXyTwllS
— Shiromani Gurdwara Parbandhak Committee (@SGPCAmritsar) July 18, 2023
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ,, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸਸ਼ਾਹਬਾਜ਼ ਸਿੰਘ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਪਰਵਿੰਦਰ ਸਿੰਘ ਡੰਡੀ, ਇੰਦਰਪਾਲ ਸਿੰਘ, ਸੁਰਿੰਦਰਪਾਲ ਸਿੰਘ, ਗੋਪਾਲ ਸਿੰਘ, ਮਹਿਤਾਬ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਹੋਰ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h