ਸ਼ੁੱਕਰਵਾਰ, ਮਾਰਚ 20, 2026 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ‘ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ

by Bharat Thapa
ਨਵੰਬਰ 26, 2022
in ਪੰਜਾਬ
0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਨ੍ਹਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾਸਕਦਾ ਹੈ।

ਸੁਖਬੀਰ ਸਿੰਘ ਬਾਦਲ ਦੇ ਨਾਲ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਨ੍ਹਾਂ ਰਾਜਪਾਲ ਨੂੰ ਕਿਹਾ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਨ੍ਹਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸੂਬੇ ਦੀ ਪੂੰਜੀ ਬਾਹਰ ਆ ਰਹੀ ਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ। ਵਫਦ ਨੇ ਅੱਗੇ ਕਿਹਾ ਕਿ ਬਜਾਏ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੀ ਵਜ਼ਾਰਤ ਪਿਛਲੇ ਦੋ ਮਹੀਨਿਆਂ ਤੋਂ ਗੁਜਰਾਤ ਵਿਚ ਚੋਣ ਪ੍ਰਚਾਰ ‘ਚ ਲੱਗੀ ਹੈ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਹੋ ਰਹੀਆਂ ਤੇ ਹਾਲਾਤ ਲਗਾਤਾਰ ਵਿਗੜ ਰਹੇ ਹਨ।

ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਪ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈ ਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ। ਵਫਦ ਨੇ ਕਿਹਾ ਕਿ ਜੁਮਲਾ ਮੁਸ਼ਰਤਕਾ ਮਾਲਕਾਨਾਂ ਜ਼ਮੀਨ ਅਸਲ ਮਾਲਕਾਂ ਦੇ ਨਾਂ ਹੀ ਰਹਿਣੀ ਚਾਹੀਦੀ ਹੈ ਤੇ ਸੂਬਾ ਸਰਕਾਰ ਨੂੰ ਧੱਕੇ ਨਾਲ ਇਹ ਪੰਚਾਇਤਾਂ ਦੇ ਨਾਂ ਨਹੀਂ ਲੁਆਉਣੀ ਚਾਹੀਦੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: akali dallatest newspro punjab tvpunjabi news
Share204Tweet128Share51

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.