ਐਤਵਾਰ, ਜੂਨ 29, 2025 12:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 EWS ਫਲੈਟਾਂ ਦਾ ਐਲਾਨ

Punjab News: ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਰੰਗਲਾ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

by ਮਨਵੀਰ ਰੰਧਾਵਾ
ਜਨਵਰੀ 27, 2023
in ਪੰਜਾਬ
0

Punjab Government: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਮੋਹਾਲੀ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈਡਬਲਿਊਐਸ) ਲਈ ਸ਼ਹਿਰ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਜ਼ਮੀਨ ‘ਤੇ ਬਣਾਏ ਜਾਣ ਵਾਲੇ ਇਹ ਈਡਬਲਿਊਐਸ ਹਾਊਸਿੰਗ ਸਕੀਮ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ।

ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਰੰਗਲਾ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ‘ਸਕੂਲ ਆਫ਼ ਐਮੀਨੈਂਸ’ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ 5773 ਪਿੰਡਾਂ ਨੂੰ ਐਨਓਸੀ ਲੈਣ ਤੋਂ ਛੋਟ, ਨੂੰ ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ।

ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐਨਓਸੀ ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇੱਕ ਕਲਿੱਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐਨਓਸੀ ਲੈਣ ਲਈ ਰੈਗੂਲਰਾਈਜੇਸ਼ਨ ਪੋਰਟਲ ‘ਤੇ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਦਾ ਮਨਜ਼ੂਰੀ ਲਈ ਦੋ ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ।

ਪੰਜਾਬ ਦੇ ਮਾਡਲ ਸ਼ਹਿਰ ਮੁਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਦੇ ਜਵਾਨਾਂ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਗਰੁੱਪਾਂ ਨੇ ਭਾਗ ਲਿਆ। ਸਾਈਕਲ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਸਿਹਤ, ਪੁਲਿਸ, ਖੇਤੀਬਾੜੀ, ਜੰਗਲਾਤ, ਵੇਰਕਾ, ਰੁਜ਼ਗਾਰ ਉਤਪਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੀਐਸਪੀਸੀਐਲ ਸਮੇਤ ਵੱਖ-ਵੱਖ ਵਿਭਾਗਾਂ ਨੇ ਆਕਰਸ਼ਕ ਝਾਕੀਆਂ ਰਾਹੀਂ ਆਪਣੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਪੇਸ਼ ਕੀਤੀਆਂ।

ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਅਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 74th Republic Dayaman aroraEWS FlatsGMADAGreater Mohali Area Development Authoritypro punjab tvpunjab governmentpunjab ministerpunjab newspunjabi news
Share204Tweet128Share51

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.