Aman Arora News: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (DGR&PG) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।
ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀਜੀਆਰ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ), ਈ-ਆਫਿਸ ਅਤੇ ਸਟੇਟ ਡੀਬੀਟੀ ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।
ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ।
Cabinet Minister @AroraAmanSunam assumed the charge of one more department as Minister of Governance Reforms and Public Grievances (DGR&PG) after the recent reshuffling in Punjab Cabinet. He asked DGR officials to submit list of least & best performing districts. pic.twitter.com/3GVStW41bq
— Government of Punjab (@PunjabGovtIndia) March 24, 2023
ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h