ਐਤਵਾਰ, ਮਈ 18, 2025 10:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

aman arora :ਵਿਕਾਸ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜਾ ਲਿਆ…

by Raminder Singh
ਸਤੰਬਰ 11, 2022
in Featured News, ਪੰਜਾਬ
0

ਐਸ.ਏ.ਐਸ.ਨਗਰ (ਮੋਹਾਲੀ) ਅਤੇ ਨਿਊ ਚੰਡੀਗੜ੍ਹ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਤਾਂ ਜੋ ਜ਼ਮੀਨੀ ਪੱਧਰ ਉਤੇ ਹੋ ਰਹੇ ਵਿਕਾਸ ਬਾਰੇ ਜਾਣਿਆ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਪਰ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।

ਕੈਬਨਿਟ ਮੰਤਰੀ ਨੇ ਏਅਰੋ-ਸਿਟੀ, ਆਈ.ਟੀ. ਸਿਟੀ, ਸੈਕਟਰ 88-89, ਸੈਕਟਰ-78 ਵਿੱਚ ਸਪੋਰਟਸ ਕੰਪਲੈਕਸ, ਪੂਰਬ ਪ੍ਰੀਮੀਅਮ ਅਪਾਰਟਮੈਂਟਸ, ਈਕੋ ਸਿਟੀ 1 ਅਤੇ 2, ਮੈਡੀਸਿਟੀ, ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ, ਸੈਕਟਰ-83 ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਦੌਰਾ ਕਰਨ ਤੋਂ ਇਲਾਵਾ ਮੋਹਾਲੀ ਵਿਖੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਨਿਊ ਚੰਡੀਗੜ੍ਹ ਤੱਕ ਪੀ.ਆਰ.-7 ਸੜਕ ਦੇ ਨਿਰਮਾਣ ਅਤੇ ਹੋਰ ਮਾਸਟਰ ਪਲਾਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦਦਾਰਾਂ ਨੂੰ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਪਾਰਕ ਅਤੇ ਰਿਹਾਇਸ਼ੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

ਅਮਨ ਅਰੋੜਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਮੋਹਾਲੀ ਦੇ ਵਿਕਾਸ ਦੀ ਭਵਿੱਖੀ ਮੰਗ ਨੂੰ ਧਿਆਨ ਵਿੱਚ ਰੱਖਦੀਆਂ ਗਮਾਡਾ ਵੱਲੋਂ ਸੈਕਟਰ-83 ਵਿੱਚ ਸਥਿਤ ਮੌਜੂਦਾ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੀ ਸਮਰੱਥਾ ਨੂੰ ਨਵੀਨਤਮ ਐਸ.ਬੀ.ਆਰ. ਤਕਨੀਕ ਨਾਲ 10 ਐਮ.ਜੀ.ਡੀ. ਤੋਂ 15 ਐਮ.ਜੀ.ਡੀ. ਤੱਕ ਕਰਨ ਲਈ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਜੂਨ, 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੋਧੇ ਗਏ ਪਾਣੀ ਦੀ ਵਰਤੋਂ ਫਲੱਸ਼ਿੰਗ ਅਤੇ ਪਲਾਂਟੇਸ਼ਨ ਲਈ ਕੀਤੀ ਜਾਵੇ।

ਗਮਾਡਾ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਮੋਹਾਲੀ ਅਤੇ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਜੌਲੀ ਹੈੱਡਵਰਕਸ ਤੋਂ ਆਉਣ ਵਾਲੇ ਪਾਣੀ ਨੂੰ ਸੋਧਣ ਲਈ ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ ਵੀ ਕਾਰਜਸ਼ੀਲ ਕਰ ਦਿੱਤਾ ਹੈ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰੇ ਸਮੇਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਗਮਾਡਾ ਦੇ ਮੁੱਖ ਇੰਜਨੀਅਰ ਸ੍ਰੀ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Tags: aman aroraaman arora mlaCabinet Ministerpunjab govermentpunjab sarkar
Share201Tweet126Share50

Related Posts

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

Weather Update: ਪੰਜਾਬ ਚ ਬਦਲੇਗਾ ਮੌਸਮ, ਇਹਨਾਂ ਜ਼ਿਲਿਆਂ ਚ ਅਗਲੇ 3 ਦਿਨ ਲਈ ਮੀਂਹ ਹਨੇਰੀ ਦਾ ਅਲਰਟ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025
Load More

Recent News

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

Weather Update: ਪੰਜਾਬ ਚ ਬਦਲੇਗਾ ਮੌਸਮ, ਇਹਨਾਂ ਜ਼ਿਲਿਆਂ ਚ ਅਗਲੇ 3 ਦਿਨ ਲਈ ਮੀਂਹ ਹਨੇਰੀ ਦਾ ਅਲਰਟ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.