ਐਤਵਾਰ, ਅਗਸਤ 23, 2026 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਕਾਰੀ ਵਿਦੇਸ਼ ਦੌਰੇ ਲਈ ਪੌਲਿਟੀਕਲ ਕਲੀਅਰੈਂਸ ਨਾ ਦੇਣ ‘ਤੇ ਕੇਂਦਰ ਸਰਕਾਰ ’ਤੇ ਭੜਕੇ ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡਜ਼ ਦੇ ਦੌਰੇ ਵਾਸਤੇ ਮਨਜ਼ੂਰੀ (ਪੁਲਿਟੀਕਲ ਕਲੀਅਰੈਂਸ) ਨਾ ਦੇਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡਜ਼ ਦੇ ਦੌਰੇ ਵਾਸਤੇ ਮਨਜ਼ੂਰੀ (ਪੁਲਿਟੀਕਲ ਕਲੀਅਰੈਂਸ) ਨਾ ਦੇਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਸਵਾਲ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਤੋਂ ਸਿਆਸੀ ਤੌਰ ’ਤੇ ਐਨਾ ਅਸੁਰੱਖਿਅਤ ਕਿਉਂ ਮਹਿਸੂਸ ਕਰ ਰਹੀ ਹੈ, ਜੋ ਉਸ ਨੂੰ ਆਪ ਲੀਡਰਸ਼ਿਪ ਦੇ ਸਰਕਾਰੀ ਵਿਦੇਸ਼ ਦੌਰੇ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਰਗੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਕੇਂਦਰ ਸਰਕਾਰ ਨੇ ਕਿਸੇ ‘ਆਪ’ ਆਗੂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵਰਲਡ ਸਿਟੀਜ਼ ਸੰਮੇਲਨ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਸਿੰਗਾਪੁਰ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਦਿਲਚਸਪ ਤੱਥ ਇਹ ਹੈ ਕਿ ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਇਸ ਦੌਰੇ ਵਾਸਤੇ ਸ੍ਰੀ ਅਮਨ ਅਰੋੜਾ ਸਮੇਤ 13 ਮੈਂਬਰੀ ਵਫ਼ਦ ਦੀ ਸੂਚੀ ਨੂੰ 14 ਸਤੰਬਰ, 2022 ਨੂੰ ਪ੍ਰਵਾਨਗੀ ਦਿੱਤੀ ਸੀ, ਪਰ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੂੰ ਰਾਜਸੀ ਪ੍ਰਵਾਨਗੀ ਨਹੀਂ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੌਰਾ ਇੰਡੋ-ਜਰਮਨ ਐਨਰਜੀ ਫੋਰਮ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਸ ਦੌਰੇ ਦਾ ਕੇਂਦਰ ਜਾਂ ਸੂਬਾਈ ਸਰਕਾਰ ਉਤੇ ਇਕ ਪੈਸੇ ਦਾ ਵੀ ਵਿੱਤੀ ਬੋਝ ਨਹੀਂ ਪੈਣਾ ਸੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਦੀ ਸਫ਼ਲਤਾ ਨੇ ਭਾਜਪਾ ਦੇ ਨਫ਼ਰਤ ਅਤੇ ਝੂਠ ਦੇ ਮਾਡਲ ਨੂੰ ਸਖ਼ਤ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਰਤ ਦੇ ਸਿਆਸੀ ਨਕਸ਼ੇ ਤੋਂ ਭਾਜਪਾ ਨੂੰ ਹੂੰਝਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਮੌਜੂਦਾ ਹਾਲਾਤਾਂ ਤੋਂ ਭਗਵਾਂ ਪਾਰਟੀ ਨੂੰ ਸਪੱਸ਼ਟ ਦਿਖ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “24 ਸਤੰਬਰ ਤੋਂ 2 ਅਕਤੂਬਰ, 2022 ਤੱਕ ਦਾ ਇਹ ਦੌਰਾ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਯੋਜਨਾਬੰਦੀ ਅਤੇ ਵਿਕਾਸ ਲਈ ਬੇਹੱਦ ਅਹਿਮੀਅਤ ਰੱਖਦਾ ਸੀ ਤਾਂ ਜੋ ਭਵਿੱਖੀ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਹਰਿਆ ਭਰਿਆ ਅਤੇ ਸਾਫ-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।” ਕੇਂਦਰ ਸਰਕਾਰ ਦਾ ਅਜਿਹਾ ਬੇਲੋੜਾ ਦਖ਼ਲ ਮੁਲਕ ਦੇ ਸੰਘੀ ਢਾਂਚੇ ਲਈ ਵੀ ਵੱਡਾ ਖ਼ਤਰਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਭਾਰਤੀ ਲੋਕਤੰਤਰ ਦੀਆਂ ਸ਼ਾਨਾਮੱਤੀਆਂ ਰਵਾਇਤਾਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਸ੍ਰੀ ਪੀਵੀ ਨਰਸਿਮਾ ਰਾਓ ਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਬਾਵਜੂਦ ਸੰਯੁਕਤ ਰਾਸ਼ਟਰ ਵਿੱਚ ਭੇਜੇ ਜਾਣ ਵਾਲੇ ਵਫ਼ਦ ਦੀ ਅਗਵਾਈ ਕਰਨ ਲਈ ਚੁਣਿਆ ਸੀ।

Tags: aman aroracentral governmentforeign visitpolitical clearance
Share222Tweet139Share55

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.