Sangrur News: ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕਰਵਾਈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਛੋਟੇ-ਵੱਡੇ ਪ੍ਰੋਜੈਕਟ ਦੀ ਉਹ ਆਪ ਨਿੱਜੀ ਪੱਧਰ ‘ਤੇ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਨਾਲ-ਨਾਲ ਬਰਸਾਤਾਂ ਦੇ ਮੌਸਮ ‘ਚ ਟੋਭਿਆਂ ਨੂੰ ਬਿਮਾਰੀਆਂ ਦਾ ਸੋਮਾ ਬਣਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਥਾਪਰ ਮਾਡਲ ਰਾਹੀਂ ਮੁੜ ਤੋਂ ਉਸਾਰਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਗੰਦਗੀ ਦਾ ਸੋਮਾ ਬਣੇ ਇਨ੍ਹਾਂ ਟੋਭਿਆਂ ਦਾ ਪਾਣੀ ਸਾਫ ਕਰਕੇ ਖੇਤਾਂ ਦੀ ਸਿੰਜਾਈ ਲਈ ਵਰਤਿਆ ਜਾਵੇਗਾ ਅਤੇ ਇਨ੍ਹਾਂ ਦੇ ਦੁਆਲੇ ਵਿਉਂਤਬੰਦੀ ਕਰਕੇ ਪਾਰਕ, ਪਾਰਕਿੰਗ ਤੇ ਅੰਮ੍ਰਿਤ ਸਰੋਵਰ ਉਸਾਰੇ ਜਾਣਗੇ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਉਨ੍ਹਾਂ ਦੇ ਆਪਣੇ ਪ੍ਰੋਜੈਕਟ ਤੇ ਇਨ੍ਹਾਂ ‘ਤੇ ਖ਼ਰਚਿਆ ਜਾਣ ਵਾਲਾ ਪੈਸਾ ਉਨ੍ਹਾਂ ਦਾ ਆਪਣਾ ਹੈ ਸੋ ਇਨ੍ਹਾਂ ਦੇ ਨੇਪਰੇ ਚੜ੍ਹਨ ਤੱਕ ਆਪ ਪੂਰੀ ਨਿਗਰਾਨੀ ਰੱਖਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਹਲਕੇ ‘ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h