Aman Arora: ਪੰਜਾਬ ‘ਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀਜੀਆਰਐਸ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏਆਈ ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।
ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।
Governance Reforms & Removal of Grievances Minister @AroraAmanSunam directed department authorities to introduce AI based system to ensure meticulous monitoring & expeditious clearance of grievances received on PGRS portal as it would save time in disposal of complaints. pic.twitter.com/6gydkjLUN0
— Government of Punjab (@PunjabGovtIndia) June 28, 2023
ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਸੀਪੀਜੀਆਰਐਮਐਸ ਰਾਹੀਂ ਪੀਜੀਆਰਐਸ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h