ਬੁੱਧਵਾਰ, ਜੂਨ 17, 2026 10:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਸੂਬੇ ‘ਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

by Gurjeet Kaur
ਨਵੰਬਰ 23, 2023
in ਪੰਜਾਬ
0
ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

 

• ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ

 

• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼

 

 

 

ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ (ਡੀ.ਐਸ.ਡੀ.) ਪ੍ਰੋਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ।

 

ਇੱਥੇ ਆਪਣੇ ਦਫ਼ਤਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸੀਨੀਅਰ ਅਧਿਕਾਰੀਆਂ ਅਤੇ ਸੇਵਾ ਕੇਂਦਰ ਅਪਰੇਟਰ ਨਾਲ ਡੋਰ-ਸਟੈੱਪ ਸਰਵਿਸ ਡਿਲੀਵਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਤਿਆਰੀ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ।

 

  ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਜਲਦ ਹੀ ਡੋਰ-ਸਟੈੱਪ ਸਰਵਿਸ ਡਿਲੀਵਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਦੇ ਲੋਕ 40 ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਆਪਣੇ ਦਰਾਂ ‘ਤੇ ਪ੍ਰਾਪਤ ਕਰ ਸਕਣਗੇ, ਜੋ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ ਕਿਉਂਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਨਹੀਂ ਜਾਣਾ ਪਵੇਗਾ।

 

ਉਹਨਾਂ ਅੱਗੇ ਦੱਸਿਆ ਕਿ ਡੋਰ-ਸਟੈੱਪ ਸਰਵਿਸ ਡਿਲੀਵਰੀ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਨੂੰ ਘਰਾਂ ‘ਚ ਸਿੱਧੇ ਤੌਰ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਾਰਦਰਸ਼ਤਾ, ਸਹੂਲਤ ਅਤੇ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ ਡਾਇਲ ਕਰਕੇ ਅਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤੈਅ ਕਰਕੇ ਸੇਵਾਵਾਂ ਪ੍ਰਾਪਤ ਕਰਨ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਟਾਫ਼ ਨਿਯਤ ਸਮੇਂ ‘ਤੇ ਉਨ੍ਹਾਂ ਦੇ ਘਰਾਂ ਜਾਵੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਉਪਰੰਤ ਫੀਸ ਇਕੱਠੀ ਕਰੇਗਾ ਅਤੇ ਕੰਮ ਮੁਕੰਮਲ ਕਰਕੇ ਦੇਵੇਗਾ। ਦੱਸਣਯੋਗ ਹੈ ਕਿ ਇਹ ਸਭ ਪ੍ਰਕਿਰਿਆ ਨਾਗਰਿਕਾਂ ਦੇ ਘਰਾਂ ਵਿੱਚ ਹੀ ਮੁਕੰਮਲ ਕੀਤੀ ਜਾਵੇਗੀ।

 

ਸੇਵਾ ਕੇਂਦਰਾਂ ਦੇ ਸੰਚਾਲਨ ਨੂੰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਚਲਾਉਣ ਲਈ ਇੱਕ ਨਵੇਂ ਸੇਵਾ ਆਪਰੇਟਰ ਦੀ ਨਿਯੁਕਤੀ ਕੀਤੀ ਹੈ। ਨਵੇਂ ਆਪਰੇਟਰ ਵੱਲੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੇਵਾ ਕੇਂਦਰ ਦੇ ਸੰਚਾਲਨ ਨੂੰ ਨਵੇਂ ਸਰਵਿਸ ਆਪਰੇਟਰ ਨੂੰ ਤਬਦੀਲ ਕਰਦਿਆਂ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ।

 

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਮੈਸਰਜ਼ ਬੀ.ਐਲ.ਐਸ. ਕੇਂਦਰਜ਼ ਪ੍ਰਾ. ਲਿਮ., ਮੈਸਰਜ਼ ਡਾ. ਆਈ.ਟੀ.ਐਮ. ਅਤੇ ਮੈਸਰਜ਼ ਟੈਰੇਸਿਸ ਸਿਟੀਜ਼ਨਸਰਵਿਸ ਐਲ.ਐਲ.ਪੀ. ਦੇ ਨੁਮਾਇੰਦੇ ਵੀ ਮੌਜੂਦ ਸਨ।
Share209Tweet131Share52

Related Posts

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.