ਬੁੱਧਵਾਰ, ਦਸੰਬਰ 3, 2025 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ

by Gurjeet Kaur
ਮਾਰਚ 27, 2023
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ।

ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ।

ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ।

ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ।

ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: aap ministeraman arorapro punjab tvpunjab government
Share210Tweet131Share52

Related Posts

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਲੋਕਤੰਤਰ ਦੀ ਰੱਖਿਆ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਲੋਕਾਂ ਲਈ ਬੁਲੰਦ ਕੀਤੀ ਆਪਣੀ ਆਵਾਜ਼

ਦਸੰਬਰ 2, 2025

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025
Load More

Recent News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025

ਗਰਭ ਅਵਸਥਾ ਦੌਰਾਨ ਕਿਉਂ ਰਹਿੰਦਾ ਹੈ ਥਾਇਰਾਇਡ ਦਾ ਖ਼ਤਰਾ ? ਕਿਵੇਂ ਕਰੀਏ ਬਚਾਅ

ਦਸੰਬਰ 2, 2025

ਪੰਜਾਬ ‘ਚ IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 2, 2025

ਗੁੜ੍ਹ ਦੀ ਵੀ ਹੁੰਦੀ ਹੈ Expiry ਡੇਟ, ਇਸਦੇ ਖ਼ਰਾਬ ਹੋਣ ਦੇ ਇਹ ਹਨ ਸੰਕੇਤ

ਦਸੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.