ਸ਼ਨੀਵਾਰ, ਅਕਤੂਬਰ 3, 2026 12:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

by Pro Punjab Tv
ਅਕਤੂਬਰ 3, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ ‘ਤੇ ਧਾਰੀ ਗਈ ਉਨ੍ਹਾਂ ਦੀ ਚੁੱਪ ਕਈ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਅਤੇ ਸਮੂਹ ਪੰਜਾਬੀਆਂ ਤੋਂ ਸੱਚਾਈ ਕਿਉਂ ਛੁਪਾਈ ਜਾ ਰਹੀ ਹੈ?

ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਨਾ ਸਿਰਫ ਵਿੱਤੀ ਹੇਰਾਫੇਰੀ ਹੋਈ ਹੈ, ਬਲਕਿ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਵੀ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਆਪਣੀ ਪ੍ਰੈੱਸ ਕਾਨਫਰੰਸ ‘ਚ ਇਹ ਦੱਸਣ ਤੋਂ ਕਿਉਂ ਭੱਜੇ ਕਿ ਅਸਲ ‘ਚ ਕਿੰਨਾ ਪੈਸਾ ਟ੍ਰਾਂਸਫਰ ਹੋਇਆ, ਇਹ ਪੈਸਾ ਕਿੱਥੋਂ ਆਇਆ, ਕਿਸਨੂੰ ਦਿੱਤਾ ਗਿਆ ਅਤੇ ਇਹਦਾ ਹਿਸਾਬ-ਕਿਤਾਬ ਕੀ ਹੈ?

ਮਾਮਲੇ ਨਾਲ ਜੁੜੀ ਵਿਰਸਾ ਸਿੰਘ ਵਲਟੋਹਾ ਅਤੇ ਮਹਿਲਾ ਦੀ ਇੱਕ ਆਡੀਓ ਕਲਿੱਪ ਦਾ ਹਵਾਲਾ ਦਿੰਦਿਆਂ ਪੰਨੂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਅਤੇ ਸ਼ਿਕਾਇਤਕਰਤਾ ਬੀਬੀ ਵਿਚਕਾਰ ਹੋਈ ਗੱਲਬਾਤ ਤੋਂ ਕਈ ਹੈਰਾਨੀਜਨਕ ਤੱਥ ਸਾਹਮਣੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ‘ਤੇ ਸਰਾਂ ‘ਚ ਰੱਖ ਕੇ 8 ਮਹੀਨਿਆਂ ਤੱਕ ਬੀਬੀ ਦਾ ਸ਼ੋਸ਼ਣ ਕਰਨ ਦੇ ਬੇਹੱਦ ਗੰਭੀਰ ਦੋਸ਼ ਹਨ। ਐਸਜੀਪੀਸੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਇੱਕ ਇਕੱਲੀ ਔਰਤ ਨੂੰ ਇੰਨੇ ਮਹੀਨਿਆਂ ਤੱਕ ਸਰਾਂ ‘ਚ ਕਮਰਾ ਕਿਵੇਂ ਮਿਲ ਗਿਆ? ਕੀ ਉਸ ਪਵਿੱਤਰ ਧਾਰਮਿਕ ਅਸਥਾਨ ‘ਤੇ ਅਜਿਹੇ ਕਾਰਨਾਮੇ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ?

ਪੰਨੂ ਨੇ ਵਲਟੋਹਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਨੇਤਾ ਸੋਸ਼ਲ ਮੀਡੀਆ ਅਤੇ ਚੈਨਲਾਂ ‘ਤੇ ਪੀੜਤਾ ਦੇ ਚਰਿੱਤਰ ‘ਤੇ ਸਵਾਲ ਚੁੱਕ ਰਹੇ ਹਨ ਅਤੇ ਉਸਦੇ ‘ਸਤੀ-ਸਾਵਿਤਰੀ’ ਨਾ ਹੋਣ ਦੇ ਤਾਅਨੇ ਦੇ ਕੇ ਪਰਚੇ ਦਰਜ ਹੋਣ ਦੀਆਂ ਗੱਲਾਂ ਕਰ ਰਹੇ ਹਨ, ਉਹ ਜਵਾਬ ਦੇਣ ਕਿ ਜਦੋਂ ਉਨ੍ਹਾਂ ਨੂੰ ਸਭ ਪਤਾ ਸੀ ਤਾਂ ਉਸ ਔਰਤ ਨੂੰ ਲਿਆ ਕੇ ਉੱਥੇ ਕਿਉਂ ਰੱਖਿਆ ਗਿਆ? ਝਿੰਜਰ ਦੀ ਕੀ ਮਜਬੂਰੀ ਸੀ ਅਤੇ ਉਸਨੇ ਕਿਸਦੇ ਕਹਿਣ ‘ਤੇ ਟਿਕਟ ਕਰਵਾਈ?

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੂੰ ‘ਜੂਨੀਅਰਾਂ ਦੀ ਕਮੇਟੀ’ ਕਰਾਰ ਦਿੰਦਿਆਂ ਪੰਨੂ ਨੇ ਕਿਹਾ ਕਿ ਇਹ ਜੂਨੀਅਰ ਬੰਦੇ ਆਪਣੇ ਸੀਨੀਅਰਾਂ ਜਾਂ ਵਲਟੋਹਾ ਵਰਗੇ ਨੇਤਾਵਾਂ ਤੋਂ ਕੀ ਪੁੱਛਗਿੱਛ ਕਰਨਗੇ, ਜੋ ਉਲਟਾ ਗਾਲ੍ਹਾਂ ਕੱਢਣ ਅਤੇ ਸੋਸ਼ਲ ਮੀਡੀਆ ‘ਤੇ ਚਰਿੱਤਰ ਹੰਨਣ ਕਰਨ ਦੇ ਆਦੀ ਹਨ,ਜਿਵੇਂ ਕਿ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਕੀਤਾ ਗਿਆ। ਪੰਨੂ ਨੇ ਪੁੱਛਿਆ ਕਿ ਪੰਜਾਬ ਪੁਲਿਸ ਦੀ ਜਾਂਚ ‘ਚ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਦੀ ਮੰਗ ਕਰਕੇ ਆਖਿਰ ਕਿਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ? ਜੇ ਨੀਅਤ ਸਾਫ਼ ਸੀ ਤਾਂ ਕਿਸੇ ਸਾਬਕਾ ਗੁਰਸਿੱਖ ਜੱਜ ਜਾਂ ਸਾਬਕਾ ਗੁਰਸਿੱਖ ਆਈਪੀਐੱਸ ਅਫ਼ਸਰ ਤੋਂ ਜਾਂਚ ਕਿਉਂ ਨਹੀਂ ਕਰਵਾਈ ਗਈ?

ਸੁਖਬੀਰ ਸਿੰਘ ਬਾਦਲ ਨੂੰ ਐਸਜੀਪੀਸੀ ਦਾ ‘ਚੀਫ ਕਸਟੋਡੀਅਨ’ ਦੱਸਦਿਆਂ ਬਲਤੇਜ ਪੰਨੂ ਨੇ ਚੇਤਾਵਨੀ ਦਿੱਤੀ ਕਿ ਚਾਰ-ਪੰਜ ਦਿਨ ਲੰਘਾ ਕੇ ਜਾਂ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕਰਕੇ ਇਹ ਮਾਮਲਾ ਖ਼ਤਮ ਹੋਣ ਵਾਲਾ ਨਹੀਂ ਹੈ। ਅੱਜ ਦੁਨੀਆ ਭਰ ਦਾ ਸਿੱਖ ਬੁੱਧੀਜੀਵੀ ਵਰਗ ਅਤੇ ਨੌਜਵਾਨ ਸਿੱਖ ਸਮਾਜ ਸਵਾਲ ਪੁੱਛ ਰਿਹਾ ਹੈ।

ਹਰਜਿੰਦਰ ਸਿੰਘ ਧਾਮੀ ਨੂੰ ਚੇਤਾਵਨੀ ਦਿੰਦਿਆਂ ਪੰਨੂ ਨੇ ਕਿਹਾ ਕਿ ਧਾਮੀ ਸਾਹਿਬ, ਤੁਹਾਡੇ ਕੋਲ ਜੋ ਇੱਕ ਵੱਡਾ ਬੈਗ ਪਿਆ ਹੈ, ਉਸਨੂੰ ਖੋਲ੍ਹ ਕੇ ਦੇਖ ਲਵੋ। ਉਹਦੇ ‘ਚ ਘਪਲਿਆਂ ਅਤੇ ਕਾਰਨਾਮਿਆਂ ਦਾ ਪੂਰਾ ਕੱਚਾ-ਚਿੱਠਾ ਹੈ। ਜੇ ਉਹ ਚੀਜ਼ਾਂ ਬਾਹਰ ਆ ਗਈਆਂ ਤਾਂ ਤੁਸੀਂ ਫਿਰ ਕਹੋਗੇ ਕਿ ਸੰਸਥਾਵਾਂ ਨੂੰ ਬਦਨਾਮ ਕੀਤਾ ਜਾ ਰਹਾ ਹੈ। ਜਿਸ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਲੋਕ ਸੀਸ ਨਿਵਾਉਣ ਆਉਂਦੇ ਹਨ, ਉੱਥੇ ਕਿਸੇ ਔਰਤ ਨਾਲ 8 ਮਹੀਨੇ ਕੀ ਹੁੰਦਾ ਰਿਹਾ, ਇਸਦਾ ਜਵਾਬ ਤਾਂ ਦੇਣਾ ਹੀ ਪਵੇਗਾ। ਜੇਕਰ ਸਿੱਖ ਸੰਗਤ ਇਕੱਠੀ ਹੋ ਕੇ ਜਵਾਬ ਮੰਗਣ ਆ ਗਈ, ਤਾਂ ਤੁਹਾਡੇ ਕੋਲ ਜਵਾਬ ਦੇਣੇ ਔਖੇ ਹੋ ਜਾਣਗੇ।

Tags: Aam Aadmi Party PunjabBaltej Pannulatest newspro punjab tvpunjab newsShiromani Akali DalSukhbir Singh Badal
Share197Tweet123Share49

Related Posts

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.