ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਬਾਰ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਟੈਂਪਾ ਦੀ ਹੈ। ਗੋਲੀਬਾਰੀ ਦੀ ਘਟਨਾ 9 ਅਕਤੂਬਰ ਨੂੰ ਸਵੇਰੇ ਕਰੀਬ 3 ਵਜੇ ਵਾਪਰੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲਾਉਂਜ ਦੇ ਅੰਦਰ ਦੋ ਧਿਰਾਂ ਵਿਚਾਲੇ ਝਗੜੇ ਤੋਂ ਬਾਅਦ ਅਜਿਹਾ ਹੋਇਆ।
ਟੈਂਪਾ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “9 ਅਕਤੂਬਰ ਨੂੰ ਸਵੇਰੇ 3 ਵਜੇ ਤੋਂ ਠੀਕ ਪਹਿਲਾਂ, ਪੁਲਿਸ ਨੂੰ ਐਲਆਈਟੀ ਸਿਗਾਰ ਅਤੇ ਮਾਰਟੀਨੀ ਲਾਉਂਜ ਦੇ ਨੇੜੇ ਗੋਲੀਬਾਰੀ ਦੀ ਰਿਪੋਰਟ ਮਿਲੀ ਸੀ। ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਘਟਨਾ ਵਿਚ ਚਾਰ ਪੁਰਸ਼ਾਂ ਅਤੇ ਦੋ ਔਰਤਾਂ ਸਮੇਤ ਛੇ ਲੋਕਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ।
US | One killed and six injured in a shooting outside a bar in downtown Tampa, Florida. The shooting occurred at around 3 am on October 9. A preliminary investigation suggests that a verbal altercation occurred between two large parties inside the lounge: Tampa Police
— ANI (@ANI) October 9, 2022
ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਉਂਜ ਦੇ ਅੰਦਰ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੋਹਾਂ ਧਿਰਾਂ ਨੂੰ ਲਾਉਂਜ ਤੋਂ ਬਾਹਰ ਕੱਢ ਦਿੱਤਾ ਗਿਆ ਪਰ ਵਿਵਾਦ ਵਧਦੇ ਹੀ ਇਕ ਸ਼ੱਕੀ ਵਿਅਕਤੀ ਨੇ ਆਪਣੀ ਗੱਡੀ ‘ਚੋਂ ਬੰਦੂਕ ਲੈ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਤੇ ਚਸ਼ਮਦੀਦਾਂ ਦੇ ਬਿਆਨ ਲਏ ਜਾ ਰਹੇ ਹਨ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
ਪੁਲਿਸ ਮੁਖੀ ਮੈਰੀ ਓ ਕੋਨਰ ਨੇ ਕਿਹਾ ਕਿ ਇਹ ਇੱਕ ਤਰ੍ਹਾਂ ਦੀ ਬੇਤੁਕੀ ਹਿੰਸਾ ਸੀ। ਕੋਈ ਕਾਰਨ ਨਹੀਂ ਹੈ ਕਿ ਬਾਰ ਵਿਚ ਝਗੜੇ ਨੂੰ ਲੈ ਕੇ ਇਕ ਆਦਮੀ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਅਸੀਂ ਇਸ ਕੇਸ ਦੀ ਪੈਰਵੀ ਕਰ ਰਹੇ ਹਾਂ।
ਟੈਂਪਾ ਪੁਲਿਸ ਨੇ ਆਮ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਕੋਲ ਸ਼ੱਕੀ ਵਿਅਕਤੀਆਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸੰਪਰਕ ਕਰਨ।