Shooting incidents in America: ਅਮਰੀਕਾ ‘ਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਹਮਲਾਵਰਾਂ ਨੇ ਮਾਰਟਿਨ ਲੂਥਰ ਕਿੰਗ ਦਿਵਸ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਗੋਲੀਬਾਰੀ ਦੀ ਇਹ ਘਟਨਾ ਫਲੋਰੀਡਾ ਵਿੱਚ ਵਾਪਰੀ ਹੈ। ਪੁਲਿਸ ਮੁਤਾਬਕ ਇਸ ਘਟਨਾ ‘ਚ ਸ਼ਾਮਲ 8 ਲੋਕਾਂ ਨੂੰ ਗੋਲੀ ਲੱਗੀ ਹੈ।
ਗੋਲੀਬਾਰੀ ਦੀ ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲੀਬਾਰੀ ਤੋਂ ਬਾਅਦ ਲੋਕ ਇਧਰ-ਉਧਰ ਭੱਜਦੇ ਨਜ਼ਰ ਆ ਰਹੇ ਹਨ। ਅਚਾਨਕ ਗੋਲੀਬਾਰੀ ਦੀ ਆਵਾਜ਼ ਸੁਣ ਕੇ ਲੋਕ ਘਬਰਾ ਗਏ ਤੇ ਆਪਣੀ ਜਾਨ ਬਚਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।
DEVELOPING: A car show was taking place at the time of the shooting, with both children and adults present; very limited information available at this time pic.twitter.com/Q4efxDIbfi
— Intel Point Alert (@IntelPointAlert) January 17, 2023
ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਗੋਲੀਬਾਰੀ ‘ਚ ਇੱਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਸੋਮਵਾਰ ਸਵੇਰੇ ਵਾਪਰੀ। ਰਿਪੋਰਟਾਂ ਮੁਤਾਬਕ ਗੋਲੀਬਾਰੀ ਦੀ ਘਟਨਾ ਸੈਂਟਰਲ ਕੈਲੀਫੋਰਨੀਆ ਵਿੱਚ ਵਾਪਰੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ‘ਚ ਇੱਕ 17 ਸਾਲਾ ਨੌਜਵਾਨ, ਉਸ ਦੀ ਮਾਂ ਤੇ ਇੱਕ 6 ਸਾਲਾ ਬੱਚੇ ਦੀ ਮੌਤ ਹੋਈ।
ਤੁਲਾਰੇ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਨੇ ਕਿਹਾ ਕਿ ਵਿਸਾਲੀਆ ਦੇ ਪੂਰਬ ਵੱਲ ਸਵੇਰੇ 3:30 ਵਜੇ ਦੇ ਕਰੀਬ ਇੱਕ ਘਰ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਦੱਸਿਆ ਗਿਆ ਕਿ ਹਮਲਾਵਰ ਉਸ ਇਲਾਕੇ ‘ਚ ਸੀ, ਉਸ ਨੇ ਵੱਡੀ ਗਿਣਤੀ ‘ਚ ਰਾਊਂਡ ਫਾਇਰ ਕੀਤੇ ਸੀ।
ਇਸ ਘਟਨਾ ਤੋਂ ਬਾਅਦ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਆਸਪਾਸ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਘੱਟੋ-ਘੱਟ ਦੋ ਵਿਅਕਤੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਦੋਵੇਂ ਮੁਲਜ਼ਮ ਸ਼ਾਰਪ ਸ਼ੂਟਰ ਦੱਸੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਜ਼ਿਆਦਾ ਕੁਝ ਕਹਿਣਾ ਮੁਸ਼ਕਿਲ ਹੈ। ਪਰ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h