ਅਮਰੀਕਾ ਦੇ ਨਿਊਯਾਰਕ ਇਲਾਕੇ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੀ ਬੇਟੀ ਅਤੇ ਪਾਇਲਟ ਇੰਸਟ੍ਰਕਟਰ ਜ਼ਖਮੀ ਹੋ ਗਏ। ‘ਐਨਬੀਸੀ ਨਿਊਯਾਰਕ’ ਟੀਵੀ ਚੈਨਲ ਨੇ ਦੱਸਿਆ ਕਿ ਰੋਮਾ ਗੁਪਤਾ (63) ਅਤੇ ਉਸ ਦੀ ਧੀ ਰੀਵਾ ਗੁਪਤਾ (33) ਐਤਵਾਰ ਨੂੰ ਇੱਕ ਛੋਟੇ ਜਹਾਜ਼ ਵਿੱਚ ਸਵਾਰ ਸਨ। ਜਹਾਜ਼ ਦੇ ਪਾਇਲਟ ਨੇ ਕਾਕਪਿਟ ‘ਚ ਧੂੰਆਂ ਨਿਕਲਣ ਦੀ ਸੂਚਨਾ ਦਿੱਤੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਜਹਾਜ਼ ਲੋਂਗ ਆਈਲੈਂਡ ‘ਚ ਘਰਾਂ ਦੇ ਨੇੜੇ ਕਰੈਸ਼ ਹੋ ਗਿਆ।
ਮੀਡੀਆ ਰਿਪੋਰਟ ‘ਚ ਦੱਸਿਆ ਗਿਆ ਕਿ ਇਸ ਹਾਦਸੇ ‘ਚ ਰੋਮਾ ਦੀ ਮੌਤ ਹੋ ਗਈ ਅਤੇ ਰੀਵਾ ਅਤੇ 23 ਸਾਲਾ ਪਾਇਲਟ ਇੰਸਟ੍ਰਕਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਡੈਨੀ ਵੇਇਜ਼ਮੈਨ ਫਲਾਈਟ ਸਕੂਲ ਦੇ ਅਟਾਰਨੀ ਓਲੇਹ ਡੇਕੈਲੋ ਨੇ ਕਿਹਾ ਕਿ ਪਾਇਲਟ ਕੋਲ ਸਾਰੇ ਲੋੜੀਂਦੇ ਪ੍ਰਮਾਣ ਪੱਤਰ ਅਤੇ ਰੇਟਿੰਗ ਸਨ ਅਤੇ ਜੋ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀ ਪਿਛਲੇ ਹਫ਼ਤੇ ਦੋ ਸਖ਼ਤ ਜਾਂਚਾਂ ਹੋਈਆਂ ਸਨ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰੇਗਾ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਵੀ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h