America Police Throws Woman: ਅਮਰੀਕਾ ਵਿੱਚ ਪੁਲਿਸ ਦੀ ਬੇਰਹਿਮੀ ਦਾ ਇੱਕ ਸ਼ਰਮਨਾਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਪੁਲਿਸ ਇੱਕ ਔਰਤ ਨੂੰ ਜ਼ਮੀਨ ‘ਤੇ ਸੁੱਟ ਕੇ ਉਸ ‘ਤੇ ਮਿਰਚ ਸਪਰੇਅ ਕਰਦੀ ਨਜ਼ਰ ਆ ਰਹੀ ਹੈ। ਮਾਮਲਾ ਲਾਸ ਏਂਜਲਸ ਦਾ ਦੱਸਿਆ ਜਾ ਰਿਹਾ ਹੈ।
ਰਿਪੋਰਟ ਮੁਤਾਬਕ ਇਹ ਘਟਨਾ 24 ਜੂਨ ਨੂੰ ਲੈਂਕੈਸਟਰ ‘ਚ ਵਿਨਕੋ ਕਰਿਆਨੇ ਦੀ ਦੁਕਾਨ ਦੇ ਬਾਹਰ ਵਾਪਰੀ। ਇਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਪੁਲਿਸ ਔਰਤ ਨਾਲ ਦੁਰਵਿਵਹਾਰ ਕਰ ਰਹੀ ਹੈ। ਦਰਅਸਲ, ਪੁਲਿਸ ਔਰਤ ਦੇ ਪਤੀ ਨੂੰ ਚੋਰੀ ਦੇ ਦੋਸ਼ ‘ਚ ਫੜ ਕੇ ਜਾਂਚ ਕਰ ਰਹੀ ਸੀ। ਇਸ ਦੌਰਾਨ ਔਰਤ ਨੇ ਉਸ ਦੀ ਵੀਡੀਓ ਰਿਕਾਰਡ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਔਰਤ ਨੂੰ ਵੀਡੀਓ ਰਿਕਾਰਡ ਕਰਦੇ ਦੇਖਿਆ। ਇਸ ਤੋਂ ਬਾਅਦ ਪੁਲਿਸ ਔਰਤ ਕੋਲ ਆਉਂਦੀ ਹੈ ਤੇ ਉਸ ਨੂੰ ਜ਼ਮੀਨ ‘ਤੇ ਜ਼ੋਰ ਨਾਲ ਸੁੱਟ ਦਿੰਦੀ ਹੈ ਅਤੇ ਮਿਰਚ ਦਾ ਛਿੜਕਾਅ ਕਰਦੀ ਹੈ।
This is Lancaster, California.
A Los Angeles county sheriffs deputy throws a Black woman to the ground and brutalized her for filming them arresting her husband.
Filming the police is not illegal.
This is brutality.
Arrest this pig. pic.twitter.com/BKg9dnZX7M
— Bishop Talbert Swan (@TalbertSwan) July 4, 2023
ਪੁਲਿਸ ਨੇ ਬੇਰਹਿਮੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ
ਦੱਸਿਆ ਜਾ ਰਿਹਾ ਹੈ ਕਿ ਇਸ ਜੋੜੇ ‘ਤੇ ਸਟੋਰ ਤੋਂ ਚੋਰੀ ਦੇ ਦੋਸ਼ ਸੀ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਉਸ ਦੀ ਪਤਨੀ ਵੀਡੀਓ ਰਿਕਾਰਡ ਕਰਦੀ ਹੈ। ਇਸ ‘ਤੇ ਪੁਲਿਸ ਗੁੱਸੇ ‘ਚ ਆ ਜਾਂਦੀ ਹੈ। ਇਸ ਤੋਂ ਬਾਅਦ ਬੇਰਹਿਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਪੁਲਿਸ ਨੇ ਔਰਤ ਨਾਲ ਇਸ ਤਰ੍ਹਾਂ ਦੀ ਹਰਕਤ ਕੀਤੀ। ਲਾਸ ਏਂਜਲਸ ਕਾਊਂਟੀ ਸ਼ੈਰਿਫ ਵਿਭਾਗ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਮਗਰੋਂ ਹਰ ਕੋਈ ਅਮਰੀਕੀ ਪੁਲਿਸ ਦੇ ਇਸ ਸ਼ਰਮਨਾਕ ਕਾਰੇ ਦੀ ਨਿੰਦਾ ਕਰ ਰਿਹਾ ਹੈ। ਇਸ ਦੇ ਨਾਲ ਹੀ ਔਰਤ ਨੇ ਦੱਸਿਆ ਕਿ ਇਸ ਦੌਰਾਨ ਉਹ ਸਾਹ ਵੀ ਨਹੀਂ ਲੈ ਸਕੀ। ਵੀਡੀਓ ਰਿਕਾਰਡ ਕਰਨ ਵਾਲੀ ਔਰਤ ਦਾ ਨਾਂ ਲੀਜ਼ਾ ਹੈ। ਵਿਭਾਗ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਫੀਲਡ ਡਿਊਟੀ ਤੋਂ ਹਟਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h