1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਲੁਧਿਆਣਾ, 26 ਮਈ 2024 : ਲੋਕ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਰੈਲੀ ਕਰਨਗੇ। ਸ਼ਾਹ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟਾਂ ਮੰਗਣਗੇ ਅਤੇ ਜਨਤਾ ਵਿਚਕਾਰ ਭਾਜਪਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਗੇ। ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿੱਚ ਰੈਲੀ ਕੀਤੀ ਜਾ ਰਹੀ ਹੈ। ਪੁਲਿਸ ਨੇ ਸ਼ਨੀਵਾਰ ਰਾਤ ਨੂੰ ਹੀ ਕਈ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ।
ਅਮਿਤ ਸ਼ਾਹ ਸ਼ਾਮ 5 ਵਜੇ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਜੇਕਰ ਰੈਲੀ ਦੀ ਸੁਰੱਖਿਆ ਦੀ ਗੱਲ ਕਰੀਏ ਤਾਂ 1500 ਤੋਂ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਸਟੇਜ ਦੇ ਉੱਪਰ 5 ਲੇਅਰਾਂ ਵਾਲਾ ਹੋਵੇਗਾ। ਰੈਲੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਰੈਲੀ ਵਿੱਚ ਸੀਸੀਟੀਵੀ ਕੈਮਰੇ ਵੀ ਵਿਸ਼ੇਸ਼ ਤੌਰ ’ਤੇ ਲਗਾਏ ਜਾ ਰਹੇ ਹਨ ਤਾਂ ਜੋ ਪੁਲੀਸ ਦੇ ਉੱਚ ਅਧਿਕਾਰੀ ਰੈਲੀ ਦੇ ਹਰ ਨੁੱਕਰੇ ’ਤੇ ਨਜ਼ਰ ਰੱਖ ਸਕਣ।
ਜ਼ਿਲ੍ਹਾ ਭਾਜਪਾ ਅਧਿਕਾਰੀਆਂ ਵੱਲੋਂ 10 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ। ਰੈਲੀ ਵਿੱਚ ਐਲਈਡੀ ਸਕਰੀਨਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਲੋਕ ਗ੍ਰਹਿ ਮੰਤਰੀ ਦੇ ਭਾਸ਼ਣ ਨੂੰ ਆਸਾਨੀ ਨਾਲ ਸੁਣ ਅਤੇ ਦੇਖ ਸਕਣ।