Amit Shah Rally’s in Hariyana and Punjab: ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਮਿਤ ਸ਼ਾਹ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਅਤੇ ਹਰਿਆਣਾ ਦੇ ਸਿਰਸਾ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਸ਼ਾਹ ਲੋਕਾਂ ਨੂੰ ਕੇਂਦਰ ‘ਚ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਦੱਸਣਗੇ।
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਸ਼ਾਹ ਦੀਆਂ ਦੋਵੇਂ ਰੈਲੀਆਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਪਹਿਲਾਂ ਪੰਜਾਬ ਦੇ ਗੁਰਦਾਸਪੁਰ ਵਿੱਚ ਅਮਿਤ ਸ਼ਾਹ ਦੀ ਰੈਲੀ
ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਰੈਲੀ ਲਈ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ‘ਚ ਸ਼ਾਹ ਦੀ ਰੈਲੀ ਗੁਰਦਾਸਪੁਰ ਦੀ ਦਾਣਾ ਮੰਡੀ ‘ਚ ਹੋਵੇਗੀ। ਉਹ ਦੁਪਹਿਰ 1 ਵਜੇ ਦੇ ਕਰੀਬ ਇੱਥੇ ਪਹੁੰਚਣਗੇ। ਜਿਸ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਖਾਸ ਕਰਕੇ ਸਿੱਖਾਂ ਅਤੇ ਕਿਸਾਨਾਂ ਅਤੇ ਪਿੰਡ ਵਾਸੀਆਂ ਲਈ ਕੀਤੇ ਕੰਮਾਂ ਨੂੰ ਗਿਣਾਉਣਗੇ।
ਦੱਸ ਦਈਏ ਕਿ ਬਾਲੀਵੁੱਡ ਸਟਾਰ ਸੰਨੀ ਦਿਓਲ ਇਸ ਸਮੇਂ ਗੁਰਦਾਸਪੁਰ ਸੀਟ ਤੋਂ ਸੰਸਦ ਮੈਂਬਰ ਹਨ। ਹਾਲਾਂਕਿ, ਵਿਰੋਧੀ ਅਕਸਰ ਭਾਜਪਾ ਦੀ ਇੱਥੇ ਗੈਰ-ਮੌਜੂਦਗੀ ਲਈ ਆਲੋਚਨਾ ਕਰਦੇ ਹਨ। ਇਸ ਸੀਟ ‘ਤੇ ਜ਼ਿਆਦਾਤਰ ਸ਼ਹਿਰੀ ਖੇਤਰ ਹਨ, ਇਸ ਲਈ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ‘ਚ ਇਸ ਨੂੰ ਗੁਆਉਣਾ ਨਹੀਂ ਚਾਹੁੰਦੀ। ਇਸੇ ਲਈ ਗੁਰਦਾਸਪੁਰ ਵਿੱਚ ਸ਼ਾਹ ਦੀ ਰੈਲੀ ਰੱਖੀ ਗਈ ਹੈ। ਨਾਲ ਹੀ ਇਸ ਰੈਲੀ ‘ਚ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਇੱਥੇ ਸੱਦਿਆ ਗਿਆ ਹੈ।
ਦੁਪਹਿਰ ਬਾਅਦ ਹਰਿਆਣਾ ਦੇ ਸਿਰਸਾ ‘ਚ ਜਾਣਗੇ ਅਮਿਤ ਸ਼ਾਹ
ਗੁਰਦਾਸਪੁਰ ਰੈਲੀ ਮਗਰੋਂ ਸ਼ਾਮ ਕਰੀਬ 4 ਵਜੇ ਅਮਿਤ ਸ਼ਾਹ ਹਰਿਆਣਾ ਦੇ ਸਿਰਸਾ ‘ਚ ਰੈਲੀ ਕਰਨਗੇ। ਰੈਲੀ ਵਿੱਚ ਕਾਲੇ ਰੰਗ ਦੇ ਕੱਪੜੇ ਅਤੇ ਰੁਮਾਲ ਆਦਿ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ। ਸ਼ਾਹ ਦੀ ਰੈਲੀ ਲਈ ਕਰੀਬ 15 ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਸਮੇਤ 30 ਤੋਂ ਵੱਧ ਸੀਨੀਅਰ ਪੁਲਿਸ ਅਧਿਕਾਰੀ ਇਸ ਦੌਰਾਨ ਸੁਰੱਖਿਆ ਦੀ ਨਿਗਰਾਨੀ ਕਰਨਗੇ।
ਸਿਰਸਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਹੈੱਡਕੁਆਰਟਰ) ਅਜੈਬ ਸਿੰਘ ਨੇ ਸ਼ਨੀਵਾਰ ਨੂੰ ਕਿਹਾ, “ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।” ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ ਸਿਰਸਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਕਈ ਕਿਸਾਨ ਆਗੂ ਨਿਗਰਾਨੀ ਹੇਠ
ਸੂਤਰਾਂ ਨੇ ਦੱਸਿਆ ਕਿ ਐਤਵਾਰ ਦੀ ਰੈਲੀ ਤੋਂ ਪਹਿਲਾਂ ਕਈ ਕਿਸਾਨ ਆਗੂਆਂ ਸਮੇਤ 130 ਦੇ ਕਰੀਬ ਲੋਕਾਂ ‘ਤੇ ਹਰਿਆਣਾ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ ਤੇ ਉਨ੍ਹਾਂ ਦੇ ਸਬੰਧਤ ਥਾਣਿਆਂ ਵੱਲੋਂ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਹ ਵਾਅਦਾ ਕਰਨ ਲਈ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦੀ ਵਿਵਸਥਾ ਨੂੰ ਖ਼ਰਾਬ ਨਹੀਂ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ ਦੇ ਮੌਕੇ ‘ਤੇ, ਭਾਜਪਾ ਨੇ ਆਪਣੀ ਮਹੀਨਾ ਭਰ ਚੱਲਣ ਵਾਲੀ ਜਨ ਸੰਪਰਕ ਮੁਹਿੰਮ ਦੇ ਹਿੱਸੇ ਵਜੋਂ ਇੱਕ ਵਿਸ਼ਾਲ ਜਨ ਲਾਮਬੰਦੀ ਅਭਿਆਸ ਸ਼ੁਰੂ ਕੀਤਾ ਹੈ। ਦੱਸ ਦਈਏ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ, ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ਜਿੱਤੀਆਂ, ਜਦੋਂ ਕਿ ਉਸ ਨੇ ਪੰਜਾਬ ਦੀਆਂ 13 ਵਿੱਚੋਂ 4 ਸੀਟਾਂ ਜਿੱਤੀਆਂ। ਇਨ੍ਹਾਂ ਵਿੱਚ ਅਕਾਲੀ ਦਲ ਦੀਆਂ ਦੋ ਸੀਟਾਂ ਵੀ ਸ਼ਾਮਲ ਹਨ, ਜੋ ਹੁਣ ਭਾਜਪਾ ਦਾ ਸਾਥ ਛੱਡ ਚੁੱਕੀਆਂ ਹਨ। ਪੰਜਾਬ ਵਿੱਚ ਕਾਂਗਰਸ ਨੂੰ 8 ਸੀਟਾਂ ਮਿਲੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h