Amritpal Singh: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਾਇਆ ਜਾ ਰਿਹਾ ਹੈ।ਇਸ ਅੰਮ੍ਰਿਤ ਸੰਚਾਰ ‘ਚ ਇਸ ਸਾਲ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਵੀ ਨੌਜਵਾਨ ਸੰਗਤਾਂ ਨੂੰ ਲੈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਮੂੰਹ ਕਾਲਾ ਕਰਕੇ ਪਹੁੰਚੇ ਸ਼ਖਸ ਨੇ ਦੱਸਿਆ, ਕਿਉਂ ਕੀਤਾ ਅਜਿਹਾ, ਵੀਡੀਓ
ਅੰਮ੍ਰਿਤਪਾਲ ਸਿੰਘ ਸ਼ਨੀਵਾਰ ਦੇਰ ਰਾਤ ਹੀ ਸਮਰਥਕਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੀਆਂ ਹੋਈਆਂ ਸੰਗਤਾਂ ਨੂੰ ਅੰਮ੍ਰਿਤਪਾਲ ਨੇ ਸੰਬੋਧਿਤ ਕੀਤਾ।ਅੰਮ੍ਰਿਤਪਾਲ ਸਿੰਘ ਨੇ ਸੰਗਤ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਚਿਤਾਵਨੀ ਦਿੱਤੀ।ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ ਵਾਲੇ ਬਿਆਨ ‘ਤੇ ਅੰਮ੍ਰਿਤਪਾਲ ਨੇ ਤਿੱਖਾ ਜਵਾਬ ਦਿੱਤਾ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਟਿਕੈਤ ਗੈਰ ਪੰਜਾਬੀ ਹੈ, ਅਜਿਹੇ ‘ਚ ਉਨ੍ਹਾਂ ਨੇ ਪੰਜਾਬ ਦੇ ਮਾਮਲਿਆਂ ‘ਚ ਦਖਲ ਨਹੀਂ ਦੇਣਾ ਚਾਹੀਦਾ।ਦੂਜੇ ਪਾਸੇ ਉਨ੍ਹਾਂ ਨੇ ਵਿੱਕੀ ਥੋਮਸ ਨੂੰ ਵੀ ਸਿੱਖ ਮਸਲਿਆਂ ਨਾਲ ਦੂਰ ਰਹਿਣ ਦੀ ਹਿਦਾਇਤ ਦਿੱਤੀ ਹੈ।ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਥੋਮਸ ਗੈਰ ਸਿਖ ਹੈ ਤੇ ਕੋਈ ਵੀ ਗੈਰ ਸਿਖ ਸਿੱਖ ਮਸਲਿਆਂ ਤੋਂ ਦੂਰ ਰਹੇ ਤਾਂ ਚੰਗਾ ਹੈ।