Search for Amritpal Singh: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਰਾਜਸਥਾਨ ਵਿੱਚ ਹੋਣ ਦੇ ਇਨਪੁੱਟ ਮਿਲੇ। ਪੁਲਿਸ ਸੂਤਰਾਂ ਮੁਤਾਬਕ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸੰਗਰੀਆ ਇਲਾਕੇ ਦੇ ਇੱਕ ਪਿੰਡ ਵਿੱਚ ਉਸਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ।
ਦੱਸ ਦਈਏ ਕਿ ਇਹ ਸੂਚਨਾ ਮਿਲਣ ‘ਤੇ ਰਾਜਸਥਾਨ ਪੁਲਿਸ ਨੇ ਹਨੂੰਮਾਨਗੜ੍ਹ ਅਤੇ ਇਸ ਦੇ ਨਾਲ ਲੱਗਦੇ ਚਾਰ ਹੋਰ ਜ਼ਿਲ੍ਹਿਆਂ – ਸ਼੍ਰੀਗੰਗਾਨਗਰ, ਜੈਸਲਮੇਰ, ਬੀਕਾਨੇਰ ਅਤੇ ਬਾੜਮੇਰ ਵਿੱਚ ਸਰਚ ਸ਼ੁਰੂ ਕੀਤੀ। ਅੰਮ੍ਰਿਤਪਾਲ 27 ਦਿਨਾਂ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਰਿਹਾ ਹੈ।
ਪੰਜਾਬ ਪੁਲਿਸ ਦੀਆਂ ਟੀਮਾਂ ਵੀ ਰਾਜਸਥਾਨ ਪਹੁੰਚ ਗਈਆਂ ਹਨ। ਪੁਲਿਸ ਅਧਿਕਾਰੀ ਫਿਲਹਾਲ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੇ ਹਨ। ਡੀਜੀਪੀ ਉਮੇਸ਼ ਮਿਸ਼ਰਾ ਨੇ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਬ੍ਰੀਫਿੰਗ ਦੌਰਾਨ ਸਿਰਫ ਇਹ ਕਿਹਾ ਕਿ ਅਸੀਂ ਸਫਲਤਾ ਦੇ ਨੇੜੇ ਹਾਂ।
ਉਧਰ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਮਦਮਾ ਸਾਹਿਬ ਜਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਤਮ ਸਮਰਪਣ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਤਿੰਨਾਂ ਤਖ਼ਤਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਬੇ ‘ਚ ਲਗਾਏ ਜਾ ਰਹੇ ਅੰਮ੍ਰਿਤਪਾਲ ਦੇ ਪੋਸਟਰ
ਬਟਾਲਾ ਤੋਂ ਬਾਅਦ ਅਟਾਰੀ ਬਾਰਡਰ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਵੀ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਹਰ ਐਂਟਰੀ ਗੇਟ ਅਤੇ ਪਲੇਟਫਾਰਮ ‘ਤੇ ਲਗਾਏ ਗਏ ਹਨ। ਜਿਸ ‘ਤੇ ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਦੇਣ ਦਾ ਮਾਮਲਾ ਲਿਖਿਆ ਗਿਆ ਹੈ। ਇੰਨਾ ਹੀ ਨਹੀਂ ਪੁਲਿਸ ਨੇ ਦੋ ਫ਼ੋਨ ਨੰਬਰ 9872575156 ਅਤੇ 8288075637 ਜਾਰੀ ਕੀਤੇ ਹਨ। ਜਿਸ ‘ਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h