Punjab Police against Amrtipal: ਪੰਜਾਬ ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਦੱਸ ਦਈਏ ਕਿ ਇਸ ਮਾਮਲੇ ਨੂੰ ਪੰਜ ਦਿਨ ਹੋ ਗਏ ਹਨ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਪੁਲਿਸ ਟੀਮ ਨੇ ਉਸ ਬਾਈਕ ਨੂੰ ਬਰਾਮਦ ਕਰ ਲਿਆ ਹੈ, ਜਿਸ ‘ਤੇ ਅੰਮ੍ਰਿਤਪਾਲ ਫਰਾਰ ਹੋਇਆ ਸੀ।
ਦੱਸ ਦਈਏ ਕਿ ਇਹ ਪਲੈਟੀਨਾ ਬਾਈਕ ਪੁਲਿਸ ਕਬਜ਼ੇ ‘ਚ ਹੈ। ਪੁਲਿਸ ਨੂੰ ਇਹ ਬਾਈਕ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚ ਇੱਕ ਨਹਿਰ ਨੇੜੇ ਮਿਲੀ। ਹੁਣ ਪੁਲਿਸ ਪਰਿਵਾਰ ‘ਤੇ ਉਸ ਦੀ ਜਾਂਚ ਲਈ ਦਬਾਅ ਪਾ ਰਹੀ ਹੈ।
ਬੁੱਧਵਾਰ ਨੂੰ ਡੀਐਸਪੀ ਰੈਂਕ ਦੇ ਦੋ ਸੀਨੀਅਰ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੇ। ਪੁਲਿਸ ਉਸ ਦੀ ਮਾਤਾ ਤੇ ਉਸ ਦੀ ਪਤਨੀ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਉਸ ‘ਤੇ ਵਿਦੇਸ਼ੀ ਫੰਡਿੰਗ ਦੇ ਸਬੰਧ ਦੀ ਜਾਂਚ ਲਈ ਉਨ੍ਹਾਂ ‘ਤੇ ਦਬਾਅ ਪਾ ਰਹੀ ਹੈ। ਪਹਿਲਾਂ ਵੀ ਜਾਂਚ ਏਜੰਸੀਆਂ ਉਨ੍ਹਾਂ ‘ਤੇ ਆਈਐਸਆਈ ਫੰਡਿੰਗ ਤੇ ਵਿਦੇਸ਼ੀ ਸਬੰਧਾਂ ਦੇ ਦੋਸ਼ ਲਗਾ ਰਹੀਆਂ ਹਨ।
ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਵਾਰ-ਵਾਰ ਆਪਣਾ ਗੈਟਅੱਪ ਬਦਲ ਰਿਹਾ ਹੈ, ਉਸ ਨੂੰ ਲੱਭਣਾ ਮੁਸ਼ਕਲ ਹੋ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਲੋਕਾਂ ਤੋਂ ਮਦਦ ਮੰਗ ਰਹੀ ਪੁਲਿਸ
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਰੂਪਾਂ ਵਿੱਚ ਕਈ ਤਸਵੀਰਾਂ ਹਨ। ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਤਸਵੀਰਾਂ ਵੇਖੋ ਤਾਂ ਜੋ ਅਸੀਂਂ ਇਸਨੂੰ ਗ੍ਰਿਫਤਾਰ ਕਰ ਸਕੀਏ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h