Amritpal Singh Father Tarsem Singh: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਕਰਾਰ ਦੇ ਦਿੱਤਾ ਹੈ ਤੇ ਉਸ ਦਾ ਬਹੁਤ ਸਾਰਾ ਸਮਾਨ ਜ਼ਬਤ ਕਰ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਪਣੇ ਪੁੱਤਰ ਦਾ ਬਚਾਅ ਕੀਤਾ ਹੈ।
ਤਰਸੇਮ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਹਨ ਤੇ ਉਨ੍ਹਾਂ ਦਾ ਪੁੱਤਰ ਅੰਮ੍ਰਿਤਪਾਲ ਸਿੰਘ ਨਸ਼ਿਆਂ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਕੀ ਅੰਮ੍ਰਿਤਪਾਲ ਫਰਾਰ ਹੈ ਜਾਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਫਿਲਹਾਲ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਤਰਸੇਮ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਬਾਰੇ ਕੁਝ ਸਹੀ ਜਾਣਕਾਰੀ ਹਾਸਲ ਕਰਨਾ ਚਾਹੁੰਦਾ ਹੈ। ਉਸ ਨੇ ਦੱਸਿਆ ਕਿ ਪੁਲਸ ਨੇ 3 ਤੋਂ 4 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਐਸਐਸਪੀ ਪੱਧਰ ਦੇ ਸੀਨੀਅਰ ਅਧਿਕਾਰੀ ਵੀ ਪੁਲੀਸ ਟੀਮ ਨਾਲ ਆਏ। ਉਨ੍ਹਾਂ ਨੂੰ ਘਰ ਵਿੱਚੋਂ ਕੋਈ ਵੀ ਗੈਰ-ਕਾਨੂੰਨੀ ਸਮਾਨ ਨਹੀਂ ਮਿਲਿਆ।
ਤਰਸੇਮ ਨੇ ਅੱਗੇ ਦੱਸਿਆ ਕਿ ਪੁਲਿਸ ਟੀਮ ਕਹਿ ਰਹੀ ਸੀ ਕਿ ਉਹ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਆਈ ਹੈ। ਉਸਨੇ ਸਵਾਲ ਕੀਤਾ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਸਵੇਰੇ 8 ਜਾਂ 8.30 ਵਜੇ ਦੇ ਕਰੀਬ ਗ੍ਰਿਫਤਾਰ ਕਿਉਂ ਨਹੀਂ ਕੀਤਾ, ਜਦੋਂ ਉਹ ਘਰ ਵਿੱਚ ਮੌਜੂਦ ਸੀ।
ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ, “ਸਾਨੂੰ ਚਿੰਤਾ ਹੈ ਕਿ ਉਸ ਨਾਲ ਕੁਝ ਵੀ ਹੋ ਸਕਦਾ ਹੈ।” ਉਨ੍ਹਾਂ ਪੁਲਿਸ ਕਾਰਵਾਈ ‘ਤੇ ਸਵਾਲ ਚੁੱਕਦਿਆਂ ਕਿਹਾ, “ਪੁਲਿਸ ਅੰਮ੍ਰਿਤਪਾਲ ਦੇ ਮਗਰ ਲੱਗੀ ਹੋਈ ਹੈ ਪਰ ਨਸ਼ਾ ਤਸਕਰਾਂ ਖਿਲਾਫ ਕੁਝ ਨਹੀਂ ਕਰ ਰਹੀ। ਅੰਮ੍ਰਿਤਪਾਲ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਆਇਆ ਸੀ। ਉਹ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਫੈਲੇ ਅਪਰਾਧ ਬਾਰੇ ਕੀ ਕਰ ਰਹੇ ਸੀ।”
‘ਨਸ਼ਿਆਂ ਖਿਲਾਫ ਕੰਮ ਕਰ ਰਿਹਾ ਹੈ ਅੰਮ੍ਰਿਤਪਾਲ’
ਤਰਸੇਮ ਨੇ ਕਿਹਾ, “ਅੰਮ੍ਰਿਤਪਾਲ ਨਸ਼ਿਆਂ ਵਿਰੁੱਧ ਕੰਮ ਕਰ ਰਿਹਾ ਹੈ। ਇਸੇ ਲਈ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਿਆਸੀ ਦਬਾਅ ਪਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਖਿਲਾਫ ਇਹ ਕਾਰਵਾਈ ਬੇਇਨਸਾਫੀ ਹੈ। ਪੰਜਾਬ ਦੇ ਹਰ ਘਰ ਵਿੱਚ ਨਸ਼ੇ ਹਨ। ਪਰ ਕੋਈ ਵੀ ਇਸ ਮੁੱਦੇ ਦੀ ਪਰਵਾਹ ਨਹੀਂ ਕਰਦਾ। ਜੇਕਰ ਕੋਈ ਨਸ਼ਾਖੋਰੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਸ ਨੂੰ ਰੋਕਿਆ ਜਾ ਰਿਹਾ ਹੈ।
#WATCH | Amritsar: We don't have correct info about him (Amritpal Singh). Police conducted searches for 3-4 hours at our house. They didn't find anything illegal…Police should have arrested him when he left from the house…: Tarsem Singh, Father of Amritpal Singh to ANI pic.twitter.com/QACVqh1FkX
— ANI (@ANI) March 18, 2023
78 ਲੋਕਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੱਟੜਪੰਥੀ ਸਿੱਖ ਪ੍ਰਚਾਰਕ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਹੁਣ ਤੱਕ 78 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਸਰਚ ਅਭਿਆਨ ਵਿੱਚ ਪੁਆਇੰਟ 315 ਬੋਰ ਦੀ ਇੱਕ ਰਾਈਫਲ, 12 ਬੋਰ ਦੀਆਂ 7 ਰਾਈਫਲਾਂ, ਇੱਕ ਰਿਵਾਲਵਰ ਅਤੇ 373 ਕਾਰਤੂਸ ਸਮੇਤ ਕੁੱਲ 9 ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਸੁਰੱਖਿਆ ਕਾਰਨਾਂ ਅਤੇ ਅਫਵਾਹਾਂ ਫੈਲਣ ਦੇ ਖ਼ਤਰੇ ਦੇ ਮੱਦੇਨਜ਼ਰ ਸੂਬੇ ਵਿੱਚ ਇੰਟਰਨੈੱਟ ਬੰਦ ਕਰਕੇ ਧਾਰਾ-144 ਲਾਗੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h