ਤਰਨਤਾਰਨ: ਜ਼ਿਲ੍ਹਾ ਤਰਨਤਾਰਨ (Tarn Taran) ਨੇੜੇ ਪਿੰਡ ਨੌਰੰਗਾਬਾਦ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ (Amritpal Singh) ਆਪਣੇ ਸਾਥੀਆਂ ਸਮੇਤ ਪਹੁਮਚੇ। ਜਿੱਖੇ ਉਨ੍ਹਾਂ ਨੇ ਨੌਜਵਾਨ ਨੂੰ ਨਸ਼ਾ ਛੱਡ ਅੰਮ੍ਰਿਤ ਧਾਰੀ ਸਿੱਖ (amrit-dhari Sikh) ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਅੰਮ੍ਰਿਤ ਸੰਚਾਰ ਹੋ ਰਹੇ ਹੈ।
ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਵਧ ਤੋਂ ਵਧ ਅੰਮ੍ਰਿਤ ਧਾਰੀ ਬਣਨ ਦਾ ਖਾਸ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਚੋਂ ਨਸ਼ਾ ਕਰਨ ਵਾਲੇ ਅਤੇ ਜੋ ਨੋਜਵਾਨ ਸਿੱਖੀ ਸਰੂਪ ਤੋਂ ਦੂਰ ਹੁੰਦੇ ਜਾ ਰਹੇ ਹਨ ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ‘ਚ ਹਿੱਸਾ ਲੈਣ ਅਤੇ ਅੰਮ੍ਰਿਤ ਧਾਰੀ ਬਣ ਕੇ ਸਿੱਖੀ ਸਰੂਪ ਵਿੱਚ ਆਉਣ।
ਨਾਲ ਹੀ ਅੰਮ੍ਰਿਤਪਾਲ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਮੇਂ ਸਮੇਂ ‘ਤੇ ਸਰਕਾਰਾਂ ਇਕੋ ਹੀ ਲਾਰੇ ਲਾਉਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦਾ ਹੈ। ਆਪਣੇ ਭਾਸ਼ਣ ਦੇ ਅਖਿਰ ਵਿਚ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਿੰਡ ਪਿੰਡ ਜਾ ਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛਡਾਉਣ ਲਈ ਪ੍ਰੇਰਿਤ ਕੀਤਾ ਜਾਵੇ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h