Punjab Police, Amritpal Singh: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਖੁਦ ਪੁਲਸ ਸਾਹਮਣੇ ਆਤਮ ਸਮਰਪਣ ਕੀਤਾ ਹੈ। ਅੰਮ੍ਰਿਤਪਾਲ ਦੇ ਆਤਮ ਸਮਰਪਣ ਤੋਂ ਬਾਅਦ ਪੁਲਿਸ ਦਾ ਸਰਚ ਆਪਰੇਸ਼ਨ ਖ਼ਤਮ ਹੋ ਗਿਆ ਹੈ।
ਦੱਸ ਦਇਏ ਕਿ ਅੰਮ੍ਰਿਤਪਾਲ ਨੂੰ 36ਵੇਂ ਦਿਨ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਕੋਈ ਅਧਿਕਾਰਤ ਖੁਲਾਸਾ ਨਹੀਂ ਕੀਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਮੋਗਾ ਪੁਲਿਸ ਦੀ ਹਿਰਾਸਤ ‘ਚ ਹੈ। ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵੀ ਭੇਜਿਆ ਜਾ ਰਿਹਾ ਹੈ।
ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਲਿਜਾਣ ਲਈ ਹਵਾਈ ਮਾਰਗ ਰਾਹੀਂ ਸਪੈਸ਼ਲ ਚਾਰਟਡ ਰਾਹੀਂ ਬਠਿੰਡਾ ਏਅਰਪੋਰਟ ਤੋਂ ਲੈ ਕੇ ਜਾਇਆ ਜਾਵੇਗਾ। ਖ਼ਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਇੱਕ ਦਿਨ ਪਹਿਲਾਂ ਹੀ ਮੋਗਾ ਪਹੁੰਚੇ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਐਤਵਾਰ ਨੂੰ ਇੱਥੇ ਇੱਕ ਵੱਡੀ ਮੀਟਿੰਗ ਕੀਤੀ ਗਈ। ਲੋਕਾਂ ਨੂੰ ਭਾਸ਼ਣ ਦਿੱਤਾ ਅਤੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ। ਇਸ ਨੂੰ ਪੁਲਿਸ ਦੀ ਵੱਡੀ ਨਾਕਾਮੀ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਨੇ ਸਭ ਕੁਝ ਕੀਤਾ ਅਤੇ ਪੁਲਿਸ ਨੂੰ ਇਸ ਬਾਰੇ ਕੋਈ ਸੁਰਾਗ ਵੀ ਨਹੀਂ ਲੱਗਾ।
#AmritpalSingh arrested in Moga, Punjab.
Further details will be shared by #PunjabPolice
Urge citizens to maintain peace and harmony, Don't share any fake news, always verify and share.
— Punjab Police India (@PunjabPoliceInd) April 23, 2023
ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਈ ਵੀ ਝੂਠੀ ਖ਼ਬਰ ਸਾਂਝੀ ਨਾ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h