Punjab Police arrested Amritpal Singh: ਪੰਜਾਬ ਪੁਲਿਸ ਨੇ 36 ਦਿਨਾਂ ਤੋਂ ਫਰਾਰ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਐਤਵਾਰ ਨੂੰ ਧਾਰਮਿਕ ਸਥਾਨ ‘ਤੇ ਭਾਸ਼ਣ ਦੇਣ ਤੋਂ ਬਾਅਦ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਇਸ ਦੇ ਨਾਲ ਹੀ ਸਰੰਡਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰੇ ‘ਚ ਮੌਜੂਦ ਲੋਕਾਂ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਪੁਲਿਸ ਉੱਥੇ ਪਹੁੰਚ ਗਈ।
ਅੰਮ੍ਰਿਤਪਾਲ ਸਿੰਘ ਨੇ ਐਤਵਾਰ ਸਵੇਰੇ ਪੰਜਾਬ ਪੁਲਿਸ ਵੱਲੋਂ ਕੀਤੇ ਜਾਣ ਤੋਂ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਇੱਕ ਇਕੱਠ ਨੂੰ ਸੰਬੋਧਨ ਕੀਤਾ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕਿਹਾ, “ਇਹ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਅਸਥਾਨ ਹੈ। ਉਸ ਥਾਂ ‘ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਅਤੇ ਇੱਕ ਮੋੜ ‘ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਥੋੜੇ ਸਮੇਂ ‘ਚ ਇਹ ਗੱਲ ਨਹੀਂ ਹੋਣੀ। ਪਿਛਲੇ ਇੱਕ ਮਹੀਨੇ ਤੋਂ ਜੋ ਸਿੱਖਾਂ ਨਾਲ ਹੋਇਆ ਹੈ ਉਸ ਨਾਲ ਦੁਨੀਆ ਸਾਹਮਣੇ ਹਕੂਮਤ ਦਾ ਚਹਿਰਾ ਨੰਗਾ ਹੋਇਆ ਹੈ।”
ਉਨ੍ਹਾਂ ਅੱਗੇ ਕਿਹਾ ਦੁਨੀਆ ਦੀ ਕਚਹਿਰੀ ਵਿੱਚ ਅਸੀਂ ਗੁਨਾਹਗਾਰ ਹੋ ਸਕਦੇ ਹਾਂ। ਸੱਚੇ ਗੁਰੂ ਦੀ ਕਚਹਿਰੀ ਵਿੱਚ ਨਹੀਂ। ਇੱਕ ਮਹੀਨੇ ਬਾਅਦ ਫੈਸਲਾ ਕੀਤਾ, ਲੜਿਆ ਹੈ ਅਤੇ ਇਸ ਧਰਤੀ ‘ਤੇ ਲੜਾਂਗੇ। ਝੂਠੇ ਕੇਸ ਪਾਏ ਗਏ ਹਨ, ਅਸੀਂ ਉਨ੍ਹਾਂ ਦਾ ਸਾਹਮਣਾ ਕਰਾਂਗੇ, ਗ੍ਰਿਫਤਾਰੀ ਅੰਤ ਨਹੀਂ ਬਲਕਿ ਸ਼ੁਰੂਆਤ ਹੈ।
ਨਾਲ ਹੀ ਉਨ੍ਹਾਂ ਸੰਗਤ ਦਾ ਧੰਨਵਾਦ ਕੀਤਾ ਕਿ ਸੰਗਤ ਦੇ ਸਾਥ ਤੋਂ ਬਗੈਰ ਇਹ ਮੁਮਕਿਨ ਨਹੀਂ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਛੇਤੀ ਹੀ ਸੰਗਤ ਦਰਮਿਆਨ ਫਿਰ ਆਵਾਂਗੇ ਤੇ ਜੋ ਖਾਲਸਾ ਵਹਿਰ ਸ਼ੁਰੂ ਕੀਤੀ ਗਈ ਸੀ ਉਸ ਨੂੰ ਮੁੜ ਆਰੰਭਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h