ਬੀਤੇ ਕੱਲ੍ਹ ਭਾਵ 24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ‘ਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬ ਦੇ ਨਵੇਂ ਚੁਣੇ ਗਏ ਸਾਂਸਦਾਂ ਨੇ ਅੱਜ ਸਹੁੰ ਚੁੱਕੀ।
AAP ਦੇ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਕੰਗ ਅਤੇ ਰਾਜਕੁਮਾਰ ਚੱਬੇਵਾਲ ਨੇ ਪੰਜਾਬੀ ਵਿਚ ਸਹੁੰ ਚੁੱਕੀ, ਦੂਜੇ ਪਾਸੇ ਕਾਂਗਰਸ ਦੇ ਵੀ 7 ਨਵੇਂ ਚੁਣੇ ਮੈਂਬਰਾਂ ਨੇ ਪੰਜਾਬੀ ਵਿਚ ਸਵਿਧਾਨ ਦੀ ਸਹੁੰ ਚੁੱਕੀ ਖਾਧੀ। ਆਜ਼ਾਦ MP ਸਰਬਜੀਤ ਸਿੰਘ ਖਾਲਸਾ ਅਤੇ ਅਕਾਲੀ ਦਲ ਦੇ ਇਕਲੌਤੇ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ MP ਅਹੁਦੇ ਦੀ ਸਹੁੰ ਚੁੱਕੀ।
ਇਸੇ ਦਰਮਿਆਨ ਖਡੂਰ ਸਾਹਿਬ ਤੋਂ ਜਿੱਤ ਕੇ ਆਏ ਅੰਮ੍ਰਿਤਪਾਲ ਸਿੰਘ ਨੂੰ ਵੀ ਸਹੁੰ ਚੁੱਕਣ ਲਈ ਆਵਾਜ਼ ਦਿੱਤੀ ਗਈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਡਿਬਰੁਗੜ੍ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਉਂਕਿ ਅੰਮ੍ਰਿਤਪਾਲ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਉਨ੍ਹਾਂ ‘ਤੇ ਇੱਕ ਸਾਲ ਲਈ ਹੋਰ ਐਨਐਸਏ ਵਧਾ ਦਿੱਤਾ ਸੀ।