Amritsar Airport: ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਗੁਰਿੰਦਰਪਾਲ ਸਿੰਘ ਉਰਫ਼ ਗੁਰ ਔਜਲਾ ਵਜੋਂ ਹੋਈ ਹੈ।
ਦੱਸ ਦਈਏ ਕਿ ਪੰਜਾਬ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਫਿਲਹਾਲ ਗ੍ਰਿਫਤਾਰ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਛਗਿੱਛ ਜਾਰੀ ਹੈ। ਹਾਸਲ ਜਾਣਕਾਰੀ ਮੁਤਾਬਕ ਗੁਰ ਔਜਲਾ ਯੂਕੇ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ ਵਿੱਚ ਸੀ।
ਦੱਸਿਆ ਜਾ ਰਿਹਾ ਹੈ ਕਿ ਗੁਰ ਔਜਲਾ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਥੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਹੈਂਡਲਰ ਹੈ। ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਦਰਜ ਹੋਣ ਮਗਰੋਂ ਉਸਦੇ ਨਾਮ ‘ਤੇ ਐਲਓਸੀ ਜਾਰੀ ਕੀਤੀ ਗਈ ਸੀ ਕਿਉਂਕਿ ਉਹ ਇੱਕ ਐਨਆਰਆਈ ਸੀ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ।
ਦੱਸ ਦਈਏ ਕਿ ਗੁਰ ਔਜਲਾ ਖ਼ਿਲਾਫ਼ 20 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਪੁਲਿਸ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ। ਹੁਣ ਜਦੋਂ ਉਹ ਵਿਦੇਸ਼ ਜਾਣ ਵਾਲਾ ਸੀ ਤਾਂ ਐਲਓਸੀ ਜਾਰੀ ਹੋਣ ਕਾਰਨ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਲਦੀ ਹੀ ਜਲੰਧਰ ਪੁਲਿਸ ਉਸਨੂੰ ਆਪਣੀ ਹਿਰਾਸਤ ਵਿੱਚ ਲੈ ਲਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h