Punjab Police arrested Amritpal Singh: ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਮੁਤਾਬਕ ਉਨ੍ਹਾਂ ਦੇ 6 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਇਸ ਮੁਤਾਬਕ ਇਹ ਹੋਰ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਉਸਨੂੰ ਨਕੋਦਰ ਦੇ ਨੇੜੇ ਤੋਂ ਹਿਰਾਸਤ ‘ਚ ਲਿਆ ਗਿਆ ਹੈ।
ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਖਿਲਾਫ 3 ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ 2 ਮਾਮਲੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ ‘ਚ ਹਨ। ਆਪਣੇ ਇੱਕ ਕਰੀਬੀ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਮਾਮਲੇ ‘ਚ ਕੋਈ ਕਾਰਵਾਈ ਨਾ ਕਰਨ ‘ਤੇ ਪੰਜਾਬ ਪੁਲਿਸ ਦੀ ਕਾਫੀ ਆਲੋਚਨਾ ਹੋ ਰਹੀ ਸੀ।
ਜਲੰਧਰ-ਮੋਗਾ ਪੁਲਿਸ ਦਾ ਜੁਆਇੰਟ ਆਪ੍ਰੇਸ਼ਨ
ਅੰਮ੍ਰਿਤਪਾਲ ਨੇ ਸ਼ਨੀਵਾਰ ਨੂੰ ਜਲੰਧਰ-ਮੋਗਾ ਨੈਸ਼ਨਲ ਹਾਈਵੇਅ ‘ਤੇ ਸ਼ਾਹਕੋਟ-ਮਲਸੀਆਂ ਖੇਤਰ ਅਤੇ ਬਠਿੰਡਾ ਜ਼ਿਲੇ ਦੇ ਰਾਮਪੁਰਾ ਫੂਲ ‘ਤੇ ਪ੍ਰੋਗਰਾਮ ਕੀਤੇ। ਸ਼ਾਹਕੋਟ-ਮਲਸੀਆਂ ਇਲਾਕੇ ‘ਚ ਉਨ੍ਹਾਂ ਦੇ ਪ੍ਰੋਗਰਾਮ ਲਈ ਸਵੇਰ ਤੋਂ ਹੀ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਪ੍ਰੋਗਰਾਮ ਤੋਂ ਪਹਿਲਾਂ ਹੀ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਰਾਹੀਂ ਅੰਮ੍ਰਿਤਪਾਲ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਦੀ ਰਣਨੀਤੀ ਘੜੀ ਸੀ। ਇਸ ਦੇ ਲਈ ਰਾਤੋ ਰਾਤ ਆਸ-ਪਾਸ ਦੇ ਕਈ ਜ਼ਿਲ੍ਹਿਆਂ ਤੋਂ ਪੁਲਿਸ ਫੋਰਸ ਬੁਲਾਈ ਗਈ। ਜਲੰਧਰ-ਮੋਗਾ ਨੈਸ਼ਨਲ ਹਾਈਵੇ ‘ਤੇ ਵੀ ਸਵੇਰ ਤੋਂ ਹੀ ਭਾਰੀ ਜਾਮ ਲਗਾਇਆ ਗਿਆ ਸੀ।
ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਜਿਵੇਂ ਹੀ ਅੰਮ੍ਰਿਤਪਾਲ ਦਾ ਕਾਫਲਾ ਜਲੰਧਰ ਦੇ ਮਹਿਤਪੁਰ ਕਸਬੇ ਨੇੜੇ ਪਹੁੰਚਿਆ ਤਾਂ ਪੁਲਸ ਨੇ ਘੇਰਾ ਪਾ ਲਿਆ। ਕਾਫਲੇ ਦੇ ਸਭ ਤੋਂ ਅੱਗੇ ਚੱਲ ਰਹੇ 2 ਵਾਹਨਾਂ ਵਿੱਚ ਸਵਾਰ 6 ਵਿਅਕਤੀ ਫੜੇ ਗਏ। ਕਾਫ਼ਲੇ ਵਿੱਚ ਅੰਮ੍ਰਿਤਪਾਲ ਦੀ ਮਰਸਡੀਜ਼ ਕਾਰ ਤੀਜੇ ਨੰਬਰ ’ਤੇ ਸੀ। ਪੁਲੀਸ ਨੂੰ ਦੇਖ ਕੇ ਉਸ ਦਾ ਡਰਾਈਵਰ ਕਾਰ ਨੂੰ ਲਿੰਕ ਰੋਡ ਵੱਲ ਮੋੜ ਕੇ ਫ਼ਰਾਰ ਹੋ ਗਿਆ। ਜਲੰਧਰ ਅਤੇ ਮੋਗਾ ਪੁਲਿਸ ਨੇ ਉਸਦਾ ਪਿੱਛਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h