ਐਤਵਾਰ, ਮਾਰਚ 22, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਾਮ ਰਹੀਮ ਨੂੰ ਅੰਮ੍ਰਿਤਪਾਲ ਦੀ ਚੁਣੌਤੀ, ਕਿਹਾ- ਸੁਨਾਮ ‘ਚ ਨਹੀਂ ਬਣਨ ਦਿਆਂਗੇ ਕੋਈ ਡੇਰਾ

'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੇ ਇਕ ਬਿਆਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ 'ਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਅਸੀਂ ਰਾਮ ਰਹੀਮ ਵੱਲੋਂ ਬਣਾਏ ਜਾ ਰਹੇ ਸੁਨਾਮ ਵਿਖੇ ਇਸ ਡੇਰੇ ਦਾ ਡਟ ਕੇ ਵਿਰੋਧ ਕਰਾਂਗੇ

by Bharat Thapa
ਅਕਤੂਬਰ 22, 2022
in Featured, Featured News, ਪੰਜਾਬ
0

‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੇ ਇਕ ਬਿਆਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਅਸੀਂ ਰਾਮ ਰਹੀਮ ਵੱਲੋਂ ਬਣਾਏ ਜਾ ਰਹੇ ਸੁਨਾਮ ਵਿਖੇ ਇਸ ਡੇਰੇ ਦਾ ਡਟ ਕੇ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ‘ਚ ਅਮਨ ਸ਼ਾਂਤੀ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਇਸ ਡੇਰੇ ਦਾ ਵਿਰੋਧ ਕਰਨਾ ਚਾਹੀਦਾ ਹੈ ਕਿਉਂਕਿ ਜਿਨ੍ਹਾਂ ਨੇ ਬੰਬ ਧਮਾਕੇ ਕੀਤੇ ਤੇ ਬੇਅਦਬੀਆਂ ਕੀਤੀਆਂ ਉਨ੍ਹਾਂ ਦਾ ਡੇਰਾ ਅਸੀਂ ਨਹੀਂ ਬਣਨ ਦਿਆਂਗੇ। ਉਨ੍ਹਾਂ ਕਿਹਾ ਕਿ ਮੌੜ ਬੰਬ ਧਮਾਕੇ ਦੀਆਂ ਜੜ੍ਹਾਂ ਡੇਰੇ ਨਾਲ ਜੁੜੀਆਂ ਹੋਈਆਂ ਸਨ। ਇਸਦੀ ਸਾਰੀ ਜਾਂਚ ਵੀ ਸਾਹਮਣੇ ਆ ਗਈ ਸੀ ਪਰ ਇਸ ਵਿਅਕਤੀ ਵੱਲੋਂ ਜਾਂਚ ਨੂੰ ਰੁਕਵਾ ਦਿੱਤਾ ਗਿਆ। ਇਖੇ ਅਜਿਹੇ ਬੰਦੇ ਕੋਈ ਜਗ੍ਹਾ ਨਹੀਂ ਹੈ ਤੇ ਨਾ ਹੀ ਅਸੀਂ ਇਥੇ ਕੋਈ ਡੇਰਾ ਖੋਲ੍ਹਣ ਦੇਵਾਂਗੇ।

ਦੱਸ ਦੇਈਏ ਕਿ ਰਾਮ ਰਹੀਮ ਨੂੰ ਕੁਝ ਦਿਨਾਂ ਪਹਿਲਾਂ ਹੀ ਦਿਵਾਲੀ ਦੇ ਚੱਲਦਿਆਂ ਪੈਰੋਲ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਦੇ ਸੁਨਾਮ ‘ਚ ਡੇਰਾ ਬਣਾਏ ਜਾਣ ਦੀ ਗੱਲ ਕਹੀ ਸੀ।

ਐਡਵੋਕੇਟ ਧਾਮੀ ਨੇ ਵੀ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ।

ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਘਟੀਆ ਕਿਰਦਾਰ ਅਤੇ ਗਤੀਵਿਧੀਆਂ ਕਰਕੇ ਜੇਲ੍ਹ ਅੰਦਰ ਬੰਦ ਰਾਮ ਰਹੀਮ ਨੂੰ ਪਹਿਲਾਂ ਹੀ ਬਾਰ-ਬਾਰ ਪੈਰੋਲ ਦੇ ਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਅਤੇ ਹੁਣ ਉਸ ਵੱਲੋਂ ਮਾਨਸਾ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਉਸ ਦੀ ਇਸ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਾ ਦੇਵੇ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਦੇ ਪੈਰੋਲ ’ਤੇ ਆਉਣ ਮੌਕੇ ਸੰਬੋਧਨ ਕਰਨ ’ਤੇ ਵੀ ਰੋਕ ਲਗਾਉਣ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ।

 

 

Tags: Amritpal's challengebuilt in SunamNo camppropunjabtvram rahim
Share254Tweet159Share64

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.