ਖਾਲਿਸਤਾਨ ਪੱਖੀ ਨੇਤਾ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੇ ਭਾਰੀ ਛਾਪਿਆਂ ਦੌਰਾਨ ਇੱਕ ਟੋਲ ਪਲਾਜ਼ਾ ਪਾਰ ਕਰਦੇ ਸਮੇਂ ਇੱਕ ਕਾਰ ਵਿੱਚ ਦੇਖਿਆ ਗਿਆ। ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਅੰਮ੍ਰਿਤਪਾਲ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਦੀ ਅਗਲੀ ਸੀਟ ‘ਤੇ ਬੈਠੇ ਦੇਖਿਆ ਜਾ ਸਕਦਾ ਹੈ।
ਇਹ ਸੀਸੀਟੀਵੀ ਫੁਟੇਜ ਸ਼ਨੀਵਾਰ ਨੂੰ ਜਲੰਧਰ ਦੇ ਇੱਕ ਟੋਲ ਬੂਥ ਪਲਾਜ਼ਾ ਦੀ ਹੈ, ਜਦੋਂ ਅੰਮ੍ਰਿਤਪਾਲ ਪੁਲਿਸ ਦੀ ਕਾਰਵਾਈ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੂਤਰਾਂ ਅਨੁਸਾਰ ਜਦੋਂ ਪੰਜਾਬ ਪੁਲੀਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਹ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਇਸ ਦੌਰਾਨ ਰਸਤੇ ‘ਚ ਉਸ ਨੇ ਆਪਣੀ ਕਾਰ ਛੱਡ ਦਿੱਤੀ ਅਤੇ ਫਿਰ ਬ੍ਰੇਜ਼ਾ ‘ਚ ਆਪਣੇ ਕੱਪੜੇ ਬਦਲ ਲਏ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ‘ਆਨੰਦਪੁਰ ਖਾਲਸਾ ਫੌਜ’ (ਏਕੇਐਫ) ਨਾਂ ਦੀ ਮਿਲੀਸ਼ੀਆ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ, ‘ਇਸ ਗੱਲ ਦਾ ਡੂੰਘਾ ਸ਼ੱਕ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਫੰਡ ਦਿੱਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h