ਅੰਮ੍ਰਿਤਪਾਲ ਦੀ ਪਤਨੀ ਨੂੰ ਇੱਕ ਵਾਰ ਫਿਰ ਵਿਦੇਸ਼ ਜਾਣ ਤੋਂ ਰੋਕਿਆ ਗਿਆ।ਕਿਰਨਦੀਪ ਕੌਰ ਨੂੰ ਦਿੱਲੀ ਏਅਰਪੋਰਟ ‘ਤੇ ਰੋਕਿਆ ਗਿਆ।ਇੰਗਲੈਂਡ ਜਾਣ ਲਈ ਦਿੱਲੀ ਤੋਂ ਲੈਣੀ ਸੀ ਫਲਾਈਟ । ਇਹ ਤੀਜੀ ਵਾਰ ਹੈ ਜਦੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ।
ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਹੈ। ਕਿਰਨਦੀਪ ਕੌਰ ਯੂ.ਕੇ ਦੀ ਫਲਾਈਟ ਲੈਣ ਪਹੁੰਚੀ ਸੀ। ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਕਿਰਨਦੀਪ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਵੀ ਰੋਕਿਆ ਗਿਆ ਸੀ। 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ।
10 ਫਰਵਰੀ ਨੂੰ ਹੋਇਆ ਵਿਆਹ
ਅੰਮ੍ਰਿਤਪਾਲ ਦੁਬਈ ਤੋਂ ਪੰਜਾਬ ਪਰਤਿਆ ਅਤੇ ਇਸ ਸਾਲ 10 ਫਰਵਰੀ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ। ਇਸ ਰਸਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਕਿਰਨਦੀਪ ਕੌਰ ਯੂ.ਕੇ ਦੀ ਨਾਗਰਿਕ ਹੈ। ਉਹ ਮੂਲ ਰੂਪ ਵਿੱਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ। ਕੁਝ ਸਮਾਂ ਪਹਿਲਾਂ ਉਸ ਦਾ ਪਰਿਵਾਰ ਇੰਗਲੈਂਡ ਆ ਕੇ ਵੱਸ ਗਿਆ ਸੀ।
ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਨੇ ਇੱਕ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ – ਮੈਂ ਅੰਮ੍ਰਿਤਪਾਲ ਨੂੰ ਨਹੀਂ ਛੱਡਾਂਗੀ। ਅੰਮ੍ਰਿਤਪਾਲ ਸਿਰਫ ਧਰਮ ਦਾ ਪ੍ਰਚਾਰ ਕਰ ਰਿਹਾ ਸੀ। ਉਸ ਨੇ ਕੁਝ ਵੀ ਗਲਤ ਨਹੀਂ ਕੀਤਾ, ਉਹ ਬੇਕਸੂਰ ਹੈ। ਅੰਮ੍ਰਿਤਪਾਲ ਨੇ ਹਮੇਸ਼ਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਅੱਜ ਉਸ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h