Weapons Smuggling bid in Amritsar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ‘ਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।
ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।
.@PunjabPoliceInd foiled a major cross-border weapons smuggling bid after recovering four .30 bore pistols from village Kakkar of Amritsar. This is the third such cross-border weapon smuggling module busted by Amritsar Counter Intelligence team in less than a week. pic.twitter.com/g7IntKdjML
— Government of Punjab (@PunjabGovtIndia) June 22, 2023
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅੰਮ੍ਰਿਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮ੍ਰਿਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸੀ।
ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h