amritsar police bust smuggler: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਧਿਕਾਰੀਆਂ ਵੱਲੋਂ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਵਿੱਚ ਸ਼ਾਮਿਲ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

DGP ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। DGP ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਪਾਕਿਸਤਾਨ ਤੋਂ ਚੱਲ ਰਹੇ ਇੱਕ ਹੈਰੋਇਨ ਤਸਕਰੀ ਦਾ ਪਰਦਾਫਾਸ਼ ਕਰਕੇ 8.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕ੍ਰਮਵਾਰ ਖੁਲਾਸਿਆਂ ਅਤੇ ਛਾਪਿਆਂ ਦੌਰਾਨ, ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਿਸ ਵਿੱਚ ਸਮੱਗਲਰ ਸੋਨੀ ਸਿੰਘ ਉਰਫ ਸੋਨੀ ਵੀ ਸ਼ਾਮਲ ਹੈ, ਜਿਸ ‘ਤੇ ਕਈ NDPS ਕੇਸ ਦਰਜ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਖੇਪਾਂ ਨੂੰ ਅੱਗੇ ਭੇਜਣ ਲਈ ਹੋਟਲਾਂ ਨੂੰ ਨਸ਼ੀਲੇ ਪਦਾਰਥਾਂ ਦੇ ਡੰਪ ਵਜੋਂ ਵਰਤਦੇ ਸਨ। ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਪੰਜਾਬ ਦੀ ਸੁਰੱਖਿਆ ਲਈ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।