ਅੰਮ੍ਰਿਤਸਰ ਤੋਂ ਨਸ਼ਾ ਤਸਕਰ ਅਤੇ ਨਜ਼ਾਇਜ ਅਸਲਾ ਸਪਲਾਈ ਕਰਨ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਬੁਰੇ ਅੰਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਵਿੱਚ ਅੰਮ੍ਰਿਤਸਰ ਦੀ CIA ਸਟਾਫ ਵਨ ਦੀ ਪੁਲਿਸ ਵੱਲੋਂ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।
ਜਿਸ ਦੇ ਚਲਦੇ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ ਇੱਸ ਮੌਕੇ ਜਾਣਕਾਰੀ ਦਿੰਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ CIA ਸਟਾਫ-ਵਨ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਸਫਲਤਾ ਮਿਲੀ ਜਦੋ ਸੂਚਨਾ ਦੇ ਅਧਾਰ ਤੇ ਯੋਜਨਾਬੰਦ ਤਰੀਕੇ ਨਾਲ ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਦੇ ਕੋਲੋ ਨਜਾਇਜ ਅਸਲਾ ਬਰਾਮਦ ਕੀਤਾ ਗਿਆ।
ਪੁਲਿਸ ਕਮਿਸ਼ਨਰ ਨੇ ਦਸਿਆ ਕਿ ਗ੍ਰਿਫ਼ਤਾਰ ਦੋਸ਼ੀਆ ਦੇ ਕੋਲੋਂ ਪੁੱਛਗਿੱਛ ਦੌਰਾਨ ਇਹਨਾਂ ਦੇ ਇੱਕ ਹੋਰ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋ 02 ਪਿਸਟਲ 32 ਬੋਰ ਸਮੇਤ 02 ਰੋਦ ਜਿੰਦਾ ਅਤੇ ਇੱਕ ਦੇਸੀ ਕੱਟਾ 12 ਬੋਰ ਸਮੇਤ 01 ਰੌਂਦ ਬਰਾਮਦ ਕੀਤੇ ਗਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆ ਨੇ ਦੱਸਿਆ ਕਿ ਇਹ ਆਪਣੇ ਸਾਥੀਆ ਨਾਲ ਮਿਲਕੇ ਬਾਹਰਲੇ ਰਾਜ ਮੱਧ ਪ੍ਰਦੇਸ ਵਿੱਚ ਨਜਾਇਜ ਹਥਿਆਰਾਂ ਦੀਆਂ ਖੇਪਾ ਲਿਆ ਕੇ ਜਿਲ੍ਹਾ ਅੰਮ੍ਰਿਤਸਰ ਅਤੇ ਜਿਲ੍ਹਾ ਤਰਨਤਾਰਨ ਦੇ ਏਰੀਏ ਵਿੱਚ ਵੱਖ-2 ਕਰੀਮੀਨਲ ਵਿਅਕਤੀਆ ਨੂੰ ਸਪਲਾਈ ਕਰਦੇ ਹਨ।
ਇਨ੍ਹਾ ਤਿੰਨਾਂ ਦੋਸੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਹਨਾਂ ਦੇ ਹੋਰ ਸਾਥੀਆ ਬਾਰੇ ਬਰੀਕੀ ਨਾਲ ਪੁਛਗਿਛ ਕੀਤੀ ਜਾ ਰਹੀ ਹੈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾ ਕੋਲੋ 5 ਪਿਸਤੋਲ ਬ੍ਰਾਮਦ ਕੀਤੇ ਗਏ ਹਨ।
ਉਨ੍ਹਾ ਕਿਹਾ ਕਿ ਮਾਣਕ ਸਿੰਘ ਉਰਫ਼ ਸੰਨੀ ਦੇ ਖਿਲਾਫ ਪਹਿਲਾ ਹੀ ਚਾਰ ਅਤੇ ਭੁਪਿੰਦਰ ਸਿੰਘ ਉਰਫ ਲਾਡੀ ਦੇ ਖਿਲਾਫ 6 ਤੇ ਪਵਨ ਉਰਫ਼ ਮੱਛੀ ਦੇ ਖਿਲਾਫ਼ 3 ਦੇ ਕਰੀਬ ਮਾਮਲੇ ਵੱਖ ਵੱਖ ਥਾਣਿਆਂ ਵਿੱਚ ਦਰਜ਼ ਹਨ। ਇਨ੍ਹਾ ਕੋਲੋ ਇਨ੍ਹਾਂ ਦੇ ਅਗਲੇ ਪਿੱਛਲੇ ਲਿੰਕਾ ਦਾ ਪਤਾ ਲਗਾਇਆ ਜਾ ਰਿਹਾ ਹੈ।