ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਿੰਨ ਕਿੱਲੋ ਹੈਰੋਇਨ ਅਤੇ ਦੋ ਪਿਸਤੌਲ ਅਤੇ 100 ਜਿੰਦੇ ਰੌਂਦ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ।
ਐੱਸਪੀ ਦਿਹਾਤੀ ਅਦਿਤਿਆ ਵਾਰਿਅਰ ਨੇ ਮੀਡੀਆ ਨੂੰ ਦੱਸਿਆ ਕਿ ਗੁਰਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨੀ ਤਸਕਰ ਬਿੱਟੂ ਚਾਚਾ ਨਾਲ ਸੰਪਰਕ ਵਿੱਚ ਸੀ ਅਤੇ ਉਹਨਾਂ ਤੋਂ ਹੁਣ ਤੱਕ ਦੋ ਵੱਡੀਆਂ ਖੇਪਾਂ ਭਾਰਤ ਮੰਗਵਾ ਚੁੱਕਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਵਾਨ ਪਿੰਡ ਦੇ ਨੇੜੇ ਉਸਨੇ ਇਹ ਪਿਸਤੌਲ ਚੁੱਕੇ ਸਨ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ। ਗ੍ਰਿਫ਼ਤਾਰ ਮੁਲਜ਼ਮ ਦਾ ਹਵਾਲਾ ਨੈੱਟਵਰਕ ਨਾਲ ਵੀ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਉਸਦੇ ਸਾਰੇ ਨੈੱਟਵਰਕ ਅਤੇ ਅਸਲੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕੇ।