Action against Gun Culture: ਗੰਨ ਕਲਚਰ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ (arms license) ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ। ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਆਪਣੇ ਇਲਾਕੇ ‘ਚ ਸਖ਼ਤੀ ਨਾਲ ਲਾਗੂ ਕੀਤਾ। ਉਸ ਨੇ ਆਪਣੇ ਸਾਈਬਰ ਸੈੱਲ ਨੂੰ ਵੀ 24 ਘੰਟੇ ਲਈ ਸਰਗਰਮ ਕਰ ਦਿੱਤਾ। ਇਹੀ ਕਾਰਨ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਇੱਕ ਪੁਲਿਸ ਕਾਂਸਟੇਬਲ ‘ਤੇ ਆਪਣੇ ਹੀ ਵਿਆਹ ਸਮਾਗਮ ‘ਚ ਗੋਲੀ ਚਲਾਉਣ ਦੇ ਦੋਸ਼ ਸਮੇਤ ਕੁੱਲ 12 ਐੱਫਆਈਆਰ ਦਰਜ਼ ਕੀਤੀਆਂ। ਇਸ ਦੇ ਨਾਲ ਹੀ ਦੂਜੇ ਪਾਸੇ ਪਿਛਲੇ ਦਿਨੀਂ ਰਾਜਾਸਾਂਸੀ ਦੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਪੁਲਿਸ ਰਿਮਾਂਡ ਵੀ ਲਿਆ ਗਿਆ।
ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਲਾ ਲਾਇਸੈਂਸਾਂ ਦੀ ਪੜਤਾਲ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ। ਜਿਸ ਕਾਰਨ ਰੋਜ਼ਾਨਾ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇੱਕ ਹਫ਼ਤੇ ਦੇ ਅੰਦਰ ਐਸਐਸਪੀ ਦਫ਼ਤਰ ਵੱਲੋਂ 72 ਅਸਲਾ ਲਾਇਸੈਂਸਾਂ ਦੀ ਸੂਚੀ ਤਿਆਰ ਕਰਕੇ ਡੀਸੀ ਹਰਪ੍ਰੀਤ ਸੂਦਨ ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਲਾਇਸੈਂਸਾਂ ਨੂੰ ਰੱਦ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।
ਇਸ ਦੇ ਨਾਲ ਹੀ ਸਵਪਨਾ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਉਕਤ ਹੌਲਦਾਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਨਿਯਮ ਸਾਰਿਆਂ ਲਈ ਇੱਕੋ ਜਿਹਾ ਹੈ। ਸੁਰੱਖਿਆ ਲਈ ਹਥਿਆਰ ਅਤੇ ਉਨ੍ਹਾਂ ਦੇ ਲਾਇਸੈਂਸ ਦਿੱਤੇ ਗਏ ਹਨ। ਇਨ੍ਹਾਂ ਦਾ ਪ੍ਰਦਰਸ਼ਨ ਨਾ ਕਰਨਾ ਬਿਹਤਰ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h